
ਚੰਡੀਗੜ੍ਹ (ਦ ਸਟੈਲਰ ਨਿਊਜ਼)। ਪੰਜਾਬ ਸਰਕਾਰ ਨੇ ਲੈਂਡ ਪੁੂਲਿੰਗ ਨੀਤੀ ਨੂੰ ਅਧਿਕਾਰਕ ਤੌਰ ਤੇ ਵਾਪਸ ਲੈ ਲਿਆ ਹੈ। ਇਹ ਫੈਸਲਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਨੀਤੀ ‘ਤੇ ਲਗਾਈ ਗਈ ਅਸਥਾਈ ਰੋਕ ਅਤੇ ਵਧ ਰਹੇ ਜਨਤਾ ਵਿਰੋਧ ਦੇ ਬਾਅਦ ਕੀਤਾ ਗਿਆ ਹੈ। ਹਾਈ ਕੋਰਟ ਨੇ ਸਰਕਾਰ ਨੂੰ ਚਾਰ ਹਫ਼ਤਿਆਂ ਦਾ ਸਮਾਂ ਦਿੱਤਾ ਸੀ ਤਾਂ ਜੋ ਸਕੀਮ ਵਿੱਚ ਆਈਆਂ ਖਾਮੀਆਂ ਦੂਰ ਕੀਤੀਆਂ ਜਾ ਸਕਣ।’


ਅਦਾਲਤ ਨੇ ਆਪਣੇ ਆਦੇਸ਼ ਵਿੱਚ ਕਿਹਾ ਸੀ ਕਿ ਇਸ ਨੀਤੀ ਵਿੱਚ ਲਾਜ਼ਮੀ ਸੋਸ਼ਲ ਅਤੇ ਐਨਵਾਇਰਨਮੈਂਟਲ ਇੰਪੈਕਟ ਅਸੈਸਮੈਂਟ ਦੀ ਕਮੀ ਹੈ, ਜ਼ਮੀਨ ਰਹਿਤ ਮਜ਼ਦੂਰਾਂ ਅਤੇ ਹੋਰ ਪ੍ਰਭਾਵਿਤ ਵਰਗਾਂ ਦੀ ਪੁਨਰਵਾਸੀ ਲਈ ਕੋਈ ਪ੍ਰਬੰਧ ਨਹੀਂ ਹੈ, ਗ੍ਰੀਵੈਂਸ ਰੀਡਰੈਸਲ ਮਕੈਨਿਜ਼ਮ ਨਹੀਂ ਬਣਾਇਆ ਗਿਆ, ਅਤੇ ਨਾ ਹੀ ਕਿਸੇ ਸਮਾਂ-ਸੀਮਾ ਜਾਂ ਬਜਟ ਦੀ ਸਪਸ਼ਟਤਾ ਦਿੱਤੀ ਗਈ ਹੈ।












