
ਰਾਜਸਥਾਨ (ਦ ਸਟੈਲਰ ਨਿਊਜ)। ਰਾਜਸਥਾਨ ਦੇ ਦੋਸਾ ਜ਼ਿਲੇ ਵਿੱਚ ਖਾਟੂ ਸ਼ਿਆਮ ਤੋਂ ਦਰਸ਼ਨ ਕਰਕੇ ਪਰਤ ਰਹੇ ਸ਼ਰਧਾਲੂਆਂ ਨਾਲ ਭਰੀ ਪਿੱਕਅਪ ਅਤੇ ਕੰਟੇਨਰ ਦੀ ਟੱਕਰ ਹੋ ਗਈ। ਇਸ ਹਾਦਸੇ ਵਿੱਚ 10 ਲੋਕਾਂ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਮੁਤਾਬਕ ਇਹ ਹਾਦਸਾ ਸੈਂਥਲ ਥਾਣਾ ਖੇਤਰ ਦੇ ਬਾਪੀ ਨੇੜੇ ਵਾਪਰਿਆ। ਦੱਸਿਆ ਜਾ ਰਿਹਾ ਹੈ ਕਿ ਖਾਟੂਸ਼ਿਆਮ ਦੇ ਦਰਸ਼ਨ ਤੋਂ ਵਾਪਸ ਆ ਰਹੀ ਪਿਕਅੱਪ ਗੱਡੀ ਤੇਜ਼ ਰਫਤਾਰ ਨਾਲ ਆ ਰਹੇ ਕੰਟੇਨਰ ਨਾਲ ਟਕਰਾ ਗਈ।

ਟੱਕਰ ਇੰਨੀ ਭਿਆਨਕ ਸੀ ਕਿ ਪਿਕਅੱਪ ਕੇ ਪਰਖਚੇ ਉੱਡ ਗਏ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਸਪੀ ਸਾਗਰ ਨੇ ਦੱਸਿਆ ਕਿ ਇਸ ਹਾਦਸੇ ਵਿੱਚ 10 ਲੋਕਾਂ ਦੀ ਮੌਤ ਹੋ ਗਈ ਹੈ ਅਤੇ ਜ਼ਖ਼ਮੀ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਉਹਨਾਂ ਦੱਸਿਆ ਕਿ ਮ੍ਰਿਤਕ ਦੇਹਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ।











