
ਮੋਰਿੰਡਾ (ਦ ਸਟੈਲਰ ਨਿਊਜ਼)। ਕੈਨੇਡਾ ਤੋਂ ਇੱਕ ਦੁਖਦਾਈ ਘਟਨਾ ਸਾਹਮਣੇ ਆਈ ਹੈ। ਕੈਨੇਡਾ ਵਿਚ ਰਹਿੰਦੇ ਮੋਰਿੰਡਾ ਸ਼ਹਿਰ ਦੇ 31 ਸਾਲ ਦੇ ਨੌਜਵਾਨ ਦੀ ਕਾਰ ਵਿਚ ਸੜ ਜਾਣ ਕਾਰਨ ਮੌਤ ਹੋ ਗਈ। ਸਟੇਟ ਬੈਂਕ ਆਫ ਪਟਿਆਲਾ ਤੋਂ ਰਿਟਾਇਰ ਹੋਏ ਜਸਬੀਰ ਸਿੰਘ ਵਾਸੀ ਸੂਦ ਕਲੋਨੀ ਮੋਰਿੰਡਾ ਦਾ ਪੁੱਤਰ ਹਰਵਿੰਦਰ ਸਿੰਘ ਹੈਰੀ ਆਪਣੇ ਚੰਗੇ ਭਵਿੱਖ ਲਈ ਕੈਨੇਡਾ ਗਿਆ ਸੀ।

ਮਿਲੀ ਜਾਣਕਾਰੀ ਮੁਤਾਬਕ ਹਰਵਿੰਦਰ ਸਿੰਘ ਹੈਰੀ ਰੱਖੜੀ ਵਾਲੇ ਦਿਨ ਕੈਨੇਡਾ ਰਹਿੰਦੀ ਆਪਣੀ ਭੈਣ ਕੋਲ ਰੱਖੜੀ ਬਨਵਾਉਣ ਲਈ ਜਾ ਰਿਹਾ ਸੀ ਕਿ ਅਚਾਨਕ ਗੱਡੀ ਨੂੰ ਅੱਗ ਲੱਗ ਗਈ ਜਿਸ ਕਾਰਨ ਜਿੱਥੇ ਕਾਰ ਸੜਕੇ ਸਵਾਹ ਹੋ ਗਈ ਉਥੇ ਹੀ ਕਾਰ ਵਿਚ ਸਵਾਰ ਹੈਰੀ ਵੀ ਬੁਰੀ ਤਰ੍ਹਾਂ ਨਾਲ ਝੁਲਸਿਆ ਗਿਆ। ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ ਜਿਥੇ ਉਸ ਦੀ ਮੌਤ ਹੋ ਗਈ।












