Tuesday, October 13, 2026
Home Chandigarh ਹੁਸ਼ਿਆਰਪੁਰ ਸਮੇਤ 7 ਜ਼ਿਲ੍ਹਿਆਂ ‘ਚ ਭਾਰੀ ਮੀਂਹ ਪੈਣ ਦਾ ਅਲਰਟ ਜਾਰੀ

ਹੁਸ਼ਿਆਰਪੁਰ ਸਮੇਤ 7 ਜ਼ਿਲ੍ਹਿਆਂ ‘ਚ ਭਾਰੀ ਮੀਂਹ ਪੈਣ ਦਾ ਅਲਰਟ ਜਾਰੀ

ਚੰਡੀਗੜ੍ਹ (ਦ ਸਟੈਲਰ ਨਿਊਜ਼)। ਪੰਜਾਬ ਵਿੱਚ ਅਗਲੇ 3 ਦਿਨਾਂ ਵਿੱਚ ਭਾਰੀ ਮੀਂਹ ਪੈਣ ਦਾ ਅਲਰਟ ਜਾਰੀ ਕੀਤਾ ਗਿਆ ਹੈ। ਜਲੰਧਰ ਵਿੱਚ ਭਾਰੀ ਮੀਂਹ ਕਾਰਨ ਕਈ ਥਾਵਾਂ ਤੇ ਪਾਣੀ ਇੱਕਠਾ ਹੋ ਗਿਆ ਹੈ। ਜਾਣਕਾਰੀ ਅਨੁਸਾਰ ਪੂਰੇ ਉੱਤਰ ਭਾਰਤ ਵਿੱਚ ਸਵੇਰ ਤੋਂ ਮੀਂਹ ਪੈ ਰਿਹਾ ਹੈ।

Advertisements

ਮੌਸਮ ਵਿਭਾਗ ਵੱਲੋਂ ਪੰਜਾਬ ਵਿੱਚ 7 ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪੈਣ ਦਾ ਅਲਰਟ ਜਾਰੀ ਕੀਤਾ ਗਿਆ ਹੈ। ਰਾਜਪੁਰਾ, ਜਲੰਧਰ, ਅਮ੍ਰਿਤਸਰ, ਮੁਹਾਲੀ, ਕਪੂਰਥਲਾ, ਹੁਸ਼ਿਆਰਪੁਰ ਅਤੇ ਸ਼ਹੀਦ ਭਗਤ ਸਿੰਘ ਨਗਰ ਵਿੱਚ  ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਨੇ ਅੱਜ ਦਿੱਲੀ-ਐਨਸੀਆਰ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਹੈ।

LEAVE A REPLY

Please enter your comment!
Please enter your name here