
ਚੰਡੀਗੜ੍ਹ (ਦ ਸਟੈਲਰ ਨਿਊਜ਼)। ਕੇਂਦਰ ਸਰਕਾਰ ਨੇ ਪੰਜਾਬ ਸਰਕਾਰ ਦੇ 800 ਕਰੋੜ ਰੁਪਏ ਤੋਂ ਵੱਧ ਦੇ ਸੜਕ ਪ੍ਰੋਜੈਕਟ ਰੱਦ ਕਰ ਦਿੱਤੇ ਹਨ। ਮਿਲੀ ਜਾਣਕਾਰੀ ਮੁਤਾਬਿਕ ਇਹ ਪ੍ਰੋਜੈਕਟ ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ-III ਅਧੀਨ ਦਿੱਤੇ ਗਏ ਸਨ। ਇਹ ਫੈਸਲਾ ਕੇਂਦਰ ਸਰਕਾਰ ਨੇ ਇਹ ਫੈਸਲਾ ਪੰਜਾਬ ਸਰਕਾਰ ਵੱਲੋਂ ਟੈਂਡਰ ਜਾਰੀ ਕਰਨ ‘ਚ ਦੇਰੀ ਕਰਨ ਕਾਰਨ ਲਿਆ ਗਿਆ ਹੈ।

ਦੱਸਿਆ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਉਸਾਰੀ ਦਾ ਕੰਮ ਸ਼ੁਰੂ ਕਰਨ ’ਚ ਵੀ ਦੇਰੀ ਕੀਤੀ ਗਈ। ਕੇਂਦਰ ਨੇ ਸ਼ੁਰੂ ਵਿੱਚ 64 ਸੜਕਾਂ ਅਪਗ੍ਰੇਡ ਕਰਨ ਦੇ ਪ੍ਰੋਜੈਕਟਾਂ ਨੂੰ ਮਨਜ਼ੂਰੀ ਦਿੱਤੀ ਸੀ। ਇਸ ਤੋਂ ਇਲਾਵਾ 38 ਪੁਲਾਂ ਬਣਾਉਣ ਦੇ ਪ੍ਰੋਜੈਕਟਾਂ ਨੂੰ ਵੀ ਦਿੱਤੀ ਗਈ ਸੀ।












