Saturday, October 24, 2026
Home Chandigarh ਪੰਜਾਬ ਰੋਡਵੇਜ਼ ਮੁਲਾਜ਼ਮਾ ਤੇ ਪੀਆਰਟੀਸੀ ਮੁਲਾਜ਼ਮਾ ਦੀ ਹੜਤਾਲ ਜਾਰੀ

ਪੰਜਾਬ ਰੋਡਵੇਜ਼ ਮੁਲਾਜ਼ਮਾ ਤੇ ਪੀਆਰਟੀਸੀ ਮੁਲਾਜ਼ਮਾ ਦੀ ਹੜਤਾਲ ਜਾਰੀ

ਚੰਡੀਗੜ੍ਹ (ਦ ਸਟੈਲਰ ਨਿਊਜ਼) ਪੰਜਾਬ ਰੋਡਵੇਜ਼ ਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਦੀ ਬੁੱਧਵਾਰ ਹੋਈ ਮੀਟਿੰਗ ਬੇਸਿੱਟਾ ਰਹੀ। ਜਿਸ ਕਾਰਨ ਯੂਨੀਅਨ ਵਲੋਂ 14 ਅਗਸਤ ਤੋਂ ਅਣਮਿੱਥੇ ਸਮੇ ਲਈ ਹੜਤਾਲ ਕਰ ਦਿੱਤੀ ਗਈ ਹੈ। ਇਸ ਕਾਰਨ ਸੂਬੇ ਭਰ ਵਿੱਚ ਬੱਸਾਂ ਬੰਦ ਰਹਿਣਗੀਆਂ। ਮਿਲੀ ਜਾਣਕਾਰੀ ਅਨੁਸਾਰ ਬੀਤੀ ਰਾਤ ਯੂਨੀਅਨ ਦੀ ਪ੍ਰਮੁੱਖ ਸਕੱਤਰ ਨਾਲ ਮੀਟਿੰਗ ਹੋਈ।

Advertisements

ਮੀਟਿੰਗ ਦੌਰਾਨ ਠੇਕਾ ਮੁਲਾਜ਼ਮਾਂ ਦੀਆਂ 3 ਮੰਗਾਂ ਤੇ ਸਹਿਮਤੀ ਬਣੀ, ਪਰ ਸਰਕਾਰ ਵੱਲੋਂ ਕੋਈ ਪੱਤਰ ਜਾਰੀ ਨਹੀ ਕੀਤਾ ਗਿਆ। ਯੂਨੀਅਨ ਨੇ ਕਿਹਾ ਕਿ ਮੰਨੀਆਂ ਮੰਗਾਂ ਦੀ ਚਿੱਠੀ ਜਾਰੀ ਕੀਤੀ ਜਾਵੇ ਜਿਸਤੋਂ ਬਾਅਦ ਹੀ ਹੜਤਾਲ ਖਤਮ ਕੀਤੀ ਜਾਵੇਗੀ।

LEAVE A REPLY

Please enter your comment!
Please enter your name here