Sunday, October 11, 2026
Home Hoshiarpur 79ਵੇਂ ਸੁਤੰਤਰਤਾ ਦਿਵਸ ਮੌਕੇ ਸਿਹਤ ਕਰਮੀ ਰਾਜੀਵ ਰੋਮੀ ਦਾ ਸਨਮਾਨ

79ਵੇਂ ਸੁਤੰਤਰਤਾ ਦਿਵਸ ਮੌਕੇ ਸਿਹਤ ਕਰਮੀ ਰਾਜੀਵ ਰੋਮੀ ਦਾ ਸਨਮਾਨ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। 79ਵੇਂ ਸੁਤੰਤਰਤਾ ਦਿਵਸ ਸਮਾਗਮ ਦੇ ਮੌਕੇ ਤੇ ਸਿਹਤ ਵਿਭਾਗ ਦੇ ਕਰਮਚਾਰੀ ਰਾਜੀਵ ਰੋਮੀ ਪੀ.ਐਚ.ਸੀ ਮੰਡ ਭੰਡੇਰ ਨੂੰ ਆਪਣੀ ਸਰਕਾਰੀ ਡਿਊਟੀ ਮਿਹਨਤ ਤੇ ਲਗਨ ਨਾਲ ਨਿਭਾਉਣ ਕਰਕੇ 15 ਅਗਸਤ ਸੁਤੰਤਰਤਾ ਦਿਵਸ 2025 ਦੇ ਮੌਕੇ ਤੇ ਜ਼ਿਲ੍ਹਾ ਪੱਧਰੀ ਸਮਾਰੋਹ ਦੌਰਾਨ ਮੋਹਿੰਦਰ ਭਗਤ, ਰੱਖਿਆ ਸੇਵਾਵਾਂ ਭਲਾਈ, ਸੁਤੰਤਰਤਾ ਸੰਗਰਾਮੀ ਅਤੇ ਬਾਗਵਾਨੀ ਵਿਭਾਗ ਮੰਤਰੀ, ਪੰਜਾਬ ਵੱਲੋਂ ਪ੍ਰਸੰਸਾ ਪੱਤਰ ਨਾਲ ਸਨਮਾਨਿਤ ਕੀਤਾ ਗਿਆl

Advertisements

ਇਸ ਦੌਰਾਨ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ, ਐਸ.ਐਸ.ਪੀ ਸੰਦੀਪ ਮਲਿਕ, ਗੁਰਸਿਮਰਨਜੀਤ ਕੌਰ ਪੀ.ਸੀ.ਐਸ ਸਹਾਇਕ ਕਮਿਸ਼ਨਰ ਜਨਰਲ, ਅਮਰਬੀਰ ਕੌਰ ਭੁੱਲਰ ਪੀ.ਸੀ.ਐਸ ਵਧੀਕ ਡਿਪਟੀ ਕਮਿਸ਼ਨਰ ਜਨਰਲ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇl

ਇਸ ਮੌਕੇ ਸਨਮਾਨਿਤ ਰਾਜੀਵ ਰੋਮੀ ਨੇ ਕਿਹਾ ਕਿ ਉਹ ਆਪਣੀ ਡਿਊਟੀ ਇਮਾਨਦਾਰੀ ਤੇ ਪੂਰੀ ਤਨਦੇਹੀ ਨਾਲ ਕਰਦੇ ਰਹਿਣਗੇl ਇਸ ਮੌਕੇ ਉਹਨਾਂ ਮਾਨਯੋਗ ਮੁੱਖ ਮਹਿਮਾਨਾਂ ਦਾ ਇਸ ਸਨਮਾਨ ਲਈ ਧੰਨਵਾਦ ਕਰਦੇ ਹੋਏ ਪਰਮਾਤਮਾ ਦਾ ਵਿਸ਼ੇਸ਼ ਤੌਰ ਤੇ ਸ਼ੁਕਰਾਨਾ ਕੀਤਾl

LEAVE A REPLY

Please enter your comment!
Please enter your name here