Monday, October 19, 2026
Home Latest ਨਸ਼ਿਆਂ ਵਿਰੁੱਧ ਵੱਡੀ ਕਾਰਵਾਈ-ਕਾਰਡਨ ਐਂਡ ਸਰਚ ਆਪਰੇਸ਼ਨ” ਦੌਰਾਨ ਦੋ ਸ਼ੱਕੀ ਕਾਬੂ

ਨਸ਼ਿਆਂ ਵਿਰੁੱਧ ਵੱਡੀ ਕਾਰਵਾਈ-ਕਾਰਡਨ ਐਂਡ ਸਰਚ ਆਪਰੇਸ਼ਨ” ਦੌਰਾਨ ਦੋ ਸ਼ੱਕੀ ਕਾਬੂ

ਮਾਲੇਰਕੋਟਲਾ (ਦ ਸਟੈਲਰ ਨਿਊਜ਼)। ਡਾਇਰੈਕਟਰ ਜਨਰਲ ਆਫ ਪੁਲਿਸ, ਪੰਜਾਬ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਮਾਲੇਰਕੋਟਲਾ ਜ਼ਿਲ੍ਹੇ ਵਿੱਚ ਪੁਲਿਸ ਵੱਲੋਂ ਨਸ਼ਾ ਤਸਕਰਾਂ ਨੂੰ ਕਾਬੂ ਕਰਨ ਲਈ ਵੱਡੀ ਕਾਰਵਾਈ ਅੰਜਾਮ ਦਿੱਤੀ ਗਈ। ਸੀਨੀਅਰ ਕਪਤਾਨ ਪੁਲਿਸ ਗਗਨ ਅਜੀਤ ਸਿੰਘ ਦੀ ਨਿਗਰਾਨੀ ਹੇਠ, ਕਪਤਾਨ ਪੁਲਿਸ ਇੰਵੈਸਟੀਗੇਸ਼ਨ ਸਤਪਾਲ ਸ਼ਰਮਾ ਅਤੇ ਕਪਤਾਨ ਪੁਲਿਸ ਹੈਡਕੁਆਰਟਰ ਗੁਰਸ਼ਰਨਜੀਤ ਸਿੰਘ ਦੀ ਦੇਖ-ਰੇਖ ਹੇਠ ਸਬ ਡਿਵਿਜ਼ਨ ਅਹਿਮਦਗੜ੍ਹ ਅਤੇ ਮਾਲੇਰਕੋਟਲਾ ਵਿੱਚ ਭਾਰੀ ਪੁਲਿਸ ਫੋਰਸ ਸਮੇਤ “ਕਾਰਡਨ ਐਂਡ ਸਰਚ ਆਪਰੇਸ਼ਨ” ਚਲਾਇਆ ਗਿਆ।

Advertisements

ਇਸ ਸਰਚ ਆਪਰੇਸ਼ਨ ਅਭਿਆਨ ਦੌਰਾਨ ਨਸ਼ਿਆਂ ਦੀ ਤਸਕਰੀ ਦੇ ਦੋਸ਼ਾਂ ਵਿੱਚ ਸ਼ਾਮਲ ਵਿਅਕਤੀਆਂ, ਜਮਾਨਤ ‘ਤੇ ਛੁੱਟੇ ਦੋਸ਼ੀਆਂ ਅਤੇ ਸ਼ੱਕੀ ਸਮੱਗਲਰਾਂ ਦੇ ਘਰਾਂ ਵਿੱਚ ਸਖ਼ਤ ਚੈਕਿੰਗ ਅਤੇ ਰੇਡ ਕੀਤੇ ਗਏ। ਵਿਸ਼ੇਸ਼ ਤੌਰ ‘ਤੇ ਮੁਹੱਲਾ ਭੂਮਸੀ ਵਿੱਚ ਆਮ ਜਨਤਾ ਦੇ ਸਹਿਯੋਗ ਨਾਲ ਗਹਿਰਾਈ ਵਾਲੀ ਚੈਕਿੰਗ ਕੀਤੀ ਗਈ। ਇਸ ਕਾਰਵਾਈ ਦੌਰਾਨ 02 ਸ਼ੱਕੀ ਵਿਅਕਤੀਆਂ ਨੂੰ ਕਾਬੂ ਕਰਕੇ ਰਾਊਂਡ ਅੱਪ ਕੀਤਾ ਗਿਆ ਹੈ ਜਿਨ੍ਹਾਂ ਤੋਂ ਡੂੰਘੀ ਪੁੱਛਗਿੱਛ ਕੀਤੀ ਜਾ ਰਹੀ ਹੈ। ਸੀਨੀਅਰ ਕਪਤਾਨ ਪੁਲਿਸ ਗਗਨ ਅਜੀਤ ਸਿੰਘ ਨੇ ਦੱਸਿਆ ਕਿ ਇਹ ਕਾਰਵਾਈ ਨਸ਼ਿਆਂ ਦੀ ਤਸਕਰੀ ਨੂੰ ਰੋਕਣ, ਮਾੜੇ ਅਨਸਰਾਂ ‘ਤੇ ਨਿਗਰਾਨੀ ਕਰਨ ਅਤੇ ਆਮ ਪਬਲਿਕ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਲਈ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਮਾਲੇਰਕੋਟਲਾ ਪੁਲਿਸ ਦੀਆਂ ਅਜਿਹੀਆਂ ਕੋਸ਼ਿਸ਼ਾਂ ਲਗਾਤਾਰ ਜਾਰੀ ਰਹਿਣਗੀਆਂ, ਤਾਂ ਜੋ ਜ਼ਿਲ੍ਹੇ ਨੂੰ ਨਸ਼ਾ ਮੁਕਤ ਬਣਾਉਣ ਦਾ ਮਿਸ਼ਨ ਸਫਲ ਹੋ ਸਕੇ। ਇਸ ਮੌਕੇ ਮਾਲੇਰਕੋਟਲਾ ਨਿਵਾਸੀਆਂ ਵੱਲੋਂ ਪੁਲਿਸ ਦੇ ਕੰਮ ਦੀ ਭਰਪੂਰ ਸ਼ਆਂਘਾ ਕੀਤੀ ਗਈ ਅਤੇ ਲੋਕਾਂ ਨੇ ਭਰੋਸਾ ਜਤਾਇਆ ਕਿ ਉਹ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਹਰ ਸੰਭਵ ਸਹਿਯੋਗ ਦੇਣਗੇ।

LEAVE A REPLY

Please enter your comment!
Please enter your name here