Friday, October 9, 2026
Home Jammu & Kashmir ਵੈਸ਼ਨੋ ਮਾਤਾ ਜਾ ਰਹੇ ਸ਼ਰਧਾਲੂਆਂ ਦੀ ਬੱਸ ਖੱਡ ‘ਚ ਡਿੱਗੀ, 1 ਦੀ...

ਵੈਸ਼ਨੋ ਮਾਤਾ ਜਾ ਰਹੇ ਸ਼ਰਧਾਲੂਆਂ ਦੀ ਬੱਸ ਖੱਡ ‘ਚ ਡਿੱਗੀ, 1 ਦੀ ਮੌਤ, 40 ਜ਼ਖਮੀ

ਜੰਮੂ ਕਸ਼ਮੀਰ (ਦ ਸਟੈਲਰ ਨਿਊਜ਼)। ਜੰਮੂ-ਕਸ਼ਮੀਰ ਦੇ ਸਾਂਬਾ ਜ਼ਿਲ੍ਹੇ ਵਿੱਚ ਦਰਦਨਾਕ ਹਾਦਸਾ ਵਾਪਰਨ ਦੀ ਖਬਰ ਮਿਲੀ ਹੈ। ਜਿੱਥੇ ਕਿ ਵੈਸ਼ਨੋ ਮਾਤਾ ਜਾ ਰਹੀ ਸ਼ਰਧਾਲੂਆਂ ਦੀ ਬੱਸ ਖੱਡ ਵਿੱਚ ਡਿੱਗ ਗਈ। ਇਸ ਹਾਦਸੇ ਵਿੱਚ 1 ਸ਼ਰਧਾਲੂ ਦੀ ਦਰਦਨਾਕ ਮੌਤ ਹੋ ਗਈ, ਜਦਕਿ 40 ਸ਼ਰਧਾਲੂ ਜ਼ਖਮੀ ਹੋ ਗਏ। ਇਹ ਸਾਰੇ ਸ਼ਰਧਾਲੂ ਉੱਤਰ ਪ੍ਰਦੇਸ਼ ਦੇ ਅਮਰੋਹਾ ਜ਼ਿਲ੍ਹੇ ਤੋਂ ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨਾਂ ਲਈ ਕਟੜਾ ਜਾ ਰਹੇ ਸਨ।

Advertisements

ਮਿਲੀ ਜਾਣਕਾਰੀ ਅਨੁਸਾਰ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਸ਼ਰਧਾਲੂਆਂ ਨਾਲ ਭਰੀ ਬੱਸ ਕਠੂਆ ਤੋਂ ਕਟੜਾ ਜਾ ਰਹੀ ਸੀ। ਇਸ ਦੌਰਾਨ ਸਾਂਬਾ ਜ਼ਿਲ੍ਹੇ ਦੇ ਜਟਵਾਲ ਇਲਾਕੇ ਵਿੱਚ ਅਚਾਨਕ ਬੱਸ ਦਾ ਟਾਇਰ ਫਟ ਗਿਆ, ਜਿਸ ਕਾਰਨ ਬੱਸ ਕੰਟਰੋਲ ਤੋਂ ਬਾਹਰ ਹੋ ਗਈ ਅਤੇ ਲਗਭਗ 30 ਫੁੱਟ ਉੱਚੇ ਪੁੱਲ ਤੋਂ ਹੇਠਾਂ ਡਿੱਗ ਗਈ। ਹਾਦਸੇ ਤੋਂ ਬਾਅਦ ਪੁਲਿਸ ਨੇ ਰਾਹਗੀਰਾਂ ਦੀ ਮਦਦ ਨਾਲ ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਇਆ।

LEAVE A REPLY

Please enter your comment!
Please enter your name here