
ਅੰਮ੍ਰਿਤਸਰ(ਦ ਸਟੈਲਰ ਨਿਊਜ਼)। ਅੰਮ੍ਰਿਤਸਰ ਦੇ ਵੇਰਕਾ ਵਿਖੇ 25 ਸਾਲ ਦੇ ਨੌਜਵਾਨ ਰਮਨਵੀਰ ਸਿੰਘ ਨੇ ਕੁੜੀ ਵਲੋਂ ਵਿਆਹ ਕਰਵਾਉਣ ਦੀ ਮਨਾਹੀ ਕਰਨ ਤੇ ਜ਼ਹਿਰ ਖਾ ਕੇ ਆਪਣੀ ਜੀਵਨਲੀਲਾ ਸਮਾਪਤ ਕਰ ਲਈ। ਜਾਣਕਾਰੀ ਅਨੁਸਾਰ ਜਦੋਂ ਮੁੰਡੇ ਦੇ ਮਾਪਿਆਂ ਨੇ ਕੁੜੀ ਨਾਲ ਵਿਆਹ ਦੀ ਗੱਲ ਕੀਤੀ ਤਾਂ ਕੁੜੀ ਨੇ ਕਿਹਾ ਕਿ ਉਹ ਵਿਦੇਸ਼ ਜਾ ਰਹੀ ਹੈ ਜਿਸ ਕਾਰਨ ਉਹ ਮੁੰਡੇ ਨਾਲ ਵਿਆਹ ਨਹੀਂ ਕਰਵਾ ਸਕਦੀ। ਇਹ ਗੱਲ ਸੁਣ ਕੇ ਮੁੰਡੇ ਨੂੰ ਬਹੁਤ ਬੁਰਾ ਲੱਗਿਆ ਅਤੇ ਮਗਰੋਂ ਉਸਨੇ ਜ਼ਹਿਰ ਖਾਕੇ ਆਪਣੀ ਜੀਵਨਲੀਲਾ ਸਮਾਪਤ ਕਰ ਲਈ।

ਪਰਿਵਾਰ ਨੇ ਇਨਸਾਫ ਦੀ ਮੰਗ ਕਰਦੇ ਹੋਏ ਕਿਹਾ ਕਿ ਕੁੜੀ ਦੇ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇ। ਮ੍ਰਿਤਕ ਦੇ ਭਰਾ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਪ੍ਰਸ਼ਾਸਨ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਕਰ ਰਿਹਾ। ਉਹਨਾਂ ਆਰੋਪੀਆਂ ਖਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ। ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਕੁੜੀ ਅਤੇ ਮੁੰਡੇ ਵਿਚਕਾਰ ਕਿਸੇ ਗੱਲ ਨੂੰ ਲੈ ਕੇ ਝਗੜਾ ਹੋਇਆ ਸੀ। ਜਿਸ ਤੋਂ ਬਾਅਦ ਨੌਜਵਾਨ ਨੇ ਖੁਦਕੁਸ਼ੀ ਕਰ ਲਈ। ਪੁਲਿਸ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ।












