
ਬਠਿੰਡਾ( ਦ ਸਟੈਲਰ ਨਿਊਜ਼)। ਤਲਵੰਡੀ ਸਾਬੋ ਦੀ ਗੁਰੂ ਕਾਸ਼ੀ ਯੂਨੀਵਰਸਿਟੀ ਵਿੱਚ ਪੜ੍ਹ ਰਹੇ ਜ਼ਿੰਬਾਬਵੇ ਦੇ ਵਿਦੇਸ਼ੀ ਵਿਦਿਆਰਥੀ ਤੇ ਕੁਝ ਦਿਨ ਪਹਿਲਾਂ ਕੁਝ ਨੌਜਵਾਨਾਂ ਨੇ ਹਮਲਾ ਕੀਤਾ ਸੀ, ਜਿਸ ਕਾਰਨ ਉਹ ਜ਼ਖਮੀ ਹੋ ਗਿਆ ਸੀ ਅਤੇ ਹੁਣ ਇਲਾਜ ਦੇ ਦੌਰਾਨ ਵਿਦਿਆਰਥੀ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਵਿਦਿਆਰਥੀ ਦੀ 12 ਅਗਸਤ ਨੂੰ ਕਿਸੇ ਗੱਲ ਨੂੰ ਲੈ ਕੇ ਸੁਰੱਖਿਆ ਕਰਮੀ ਦਿਲਪ੍ਰੀਤ ਸਿੰਘ ਨਾਲ ਬਹਿਸ ਹੋਈ ਸੀ, ਜਿਸ ਤੋਂ ਬਾਅਦ ਉਸਨੇ ਆਪਣੇ ਸਾਥੀਆਂ ਨੂੰ ਲੈ ਕੇ ਉਸਦੀ ਕੁਟਮਾਰ ਕੀਤੀ ਅਤੇ ਉਸ ਤੇ ਕਾਰ ਚੜ੍ਹਾਉਣ ਦੀ ਵੀ ਕੋਸ਼ਿਸ ਕੀਤੀ।

ਜਿਸ ਦੌਰਾਨ ਵਿਦਿਆਰਥੀ ਜ਼ਖਮੀ ਹੋਇਆ ਅਤੇ ਜ਼ਖਮੀ ਹਾਲਾਤ ਵਿੱਚ ਉਸਨੂੰ ਏਮਜ਼ ਬਠਿੰਡਾ ਵਿਖੇ ਰੈਫ਼ਰ ਕਰ ਦਿੱਤਾ ਗਿਆ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਸ ਮਾਮਲੇ ਵਿੱਚ 7 ਲੋਕਾਂ ਦੀ ਗ੍ਰਿਫਤਾਰੀ ਹੋਈ ਹੈ ਅਤੇ ਬਾਕੀ ਦੋ ਹਮਲਾਵਰ ਵੀ ਬਹੁਤ ਜਲਦ ਹੀ ਗ੍ਰਿਫਤਾਰ ਕੀਤੇ ਜਾਣਗੇ।












