
ਗੁਜਰਾਤ (ਦ ਸਟੈਲਰ ਨਿਊਜ਼)। ਗੁਜਰਾਤ ਦੇ ਅਹਿਮਦਾਬਾਦ ਦੇ ਖੋਖਰੇ ਇਲਾਕੇ ਵਿੱਚ 8ਵੀਂ ਜਮਾਤ ਦੇ ਵਿਦਿਆਰਥੀ ਨੇ 10ਵੀਂ ਜਮਾਤ ਦੇ ਵਿਦਿਆਰਥੀ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ। ਜਿਸ ਤੋਂ ਬਾਅਦ ਉਸਨੂੰ ਨਿੱਜੀ ਹਸਪਤਾਲ ਲਿਆਇਆ ਗਿਆ, ਜਿੱਥੇ ਕਿ ਉਸਦੀ ਇਲਾਜ ਦੌਰਾਨ ਮੌਤ ਹੋ ਗਈ।


ਪੁਲਿਸ ਜਾਂਚ ਵਿੱਚ ਉਸਦੇ ਇੱਕ ਦੋਸਤ ਵਿਚਕਾਰ ਇੱਕ ਇੰਸਟਾਗ੍ਰਾਮ ਚੈਟ ਦੇ ਦੁਆਰਾ ਪੂਰੇ ਮਾਮਲੇ ਦਾ ਖੁਲਾਸਾ ਹੋਇਆ ਹੈ, ਜਿਸ ਵਿੱਚ ਆਰੋਪੀ ਨੇ ਆਪਣਾ ਅਪਰਾਧ ਕਬੂਲ ਕੀਤਾ ਹੈ। ਸੀਸੀਟੀਵੀ ਵਿੱਚ ਇਹ ਸਾਰੀ ਘਟਨਾ ਕੈਦ ਹੋਈ ਹੈ। ਪੁਲਿਸ ਨੇ ਮੁਲਜ਼ਮ ਨਾਬਾਲਗ ਨੂੰ ਹਿਰਾਸਤ ਵਿੱਚ ਲੈ ਲਿਆ ਹੈ।












