
ਦਿੱਲੀ (ਦ ਸਟੈਲਰ ਨਿਊਜ਼)। ਸੁਪਰੀਮ ਕੋਰਟ ਨੇ ਆਵਾਰਾ ਕੁੱਤਿਆਂ ਦੇ ਮਾਮਲੇ ਵਿੱਚ ਅਹਿਮ ਫੈਸਲਾ ਲਿਆ ਹੈ। ਅਦਾਲਤ ਨੇ ਕਿਹਾ ਹੈ ਕਿ ਸ਼ੈਲਟਰ ਹੋਮ ਭੇਜੇ ਗਏ ਆਵਾਰਾ ਕੁੱਤਿਆਂ ਨੂੰ ਨਸਬੰਦੀ ਅਤੇ ਟੀਕਾਕਰਨ ਤੋਂ ਬਾਅਦ ਵਾਪਸ ਉਸੇ ਇਲਾਕੇ ਵਿੱਚ ਛੱਡ ਦਿੱਤਾ ਜਾਵੇਗਾ ਅਤੇ ਸਿਰਫ਼ ਬੀਮਾਰ ਅਤੇ ਹਮਲਾਵਰ ਕੁੱਤਿਆਂ ਨੂੰ ਸ਼ੈਲਟਰ ਹੋਮ ਵਿੱਚ ਰੱਖਿਆ ਜਾਵੇਗਾ। ਜਾਣਕਾਰੀ ਮੁਤਾਬਕ ਇਹ ਫੈਸਲਾ ਜਸਟਿਨ ਵਿਕਰਮ ਨਾਥ ਦੀ ਅਗਵਾਈ ਵਾਲੇ ਤਿੰਨ ਜੱਜਾਂ ਦੇ ਬੈਚ ਨੇ ਲਿਆ ਹੈ। ਅਦਾਲਤ ਨੇ ਕਿਹਾ ਕਿ ਕੁੱਤਿਆਂ ਨੂੰ ਖਾਣਾ ਖੁਆਉਣ ਲਈ ਹਰ ਵਾਰਡ ਦੇ ਅੰਦਰ ਫੀਡਿੰਗ ਜ਼ੋਨ ਬਣਾਏ ਜਾਣਗੇ।

ਜਿਸ ਲਈ ਐਨਜੀੳ ਨੂੰ 25000 ਰੁਪਏ ਦਿੱਤੇ ਜਾਣਗੇ, ਇਸ ਦੇ ਨਾਲ ਹੀ ਜਨਤਕ ਥਾਂਵਾਂ ਤੇ ਕੁੱਤਿਆਂ ਦੇ ਖਾਣ ਦੀ ਰੋਕ ਲਗਾਈ ਗਈ ਹੈ। ਤਾਂਕਿ ਜਨਤਕ ਥਾਂਵਾਂ ਤੇ ਕਿਸੇ ਨੂੰ ਕੋਈ ਵੀ ਪਰੇਸ਼ਾਨੀ ਨਾ ਆਵੇ। ਸੁਪਰੀਮ ਕੋਰਟ ਨੇ ਕਿਹਾ ਹੈ ਕਿ ਆਵਾਰਾ ਕੁੱਤਿਆਂ ਲਈ ਇੱਕ ਨੈਸ਼ਨਲ ਪਾਲਿਸੀ ਬਣਾਈ ਜਾਵੇਗੀ, ਜਿਸ ਵਿੱਚ ਆਵਾਰਾ ਕੁੱਤਿਆਂ ਨੂੰ ਫੜਨ ਦੇ ਕੰਮ ਵਿੱਚ ਰੁਕਾਵਟ ਪਾਉਣ ਵਾਲਿਆਂ ਨੂੰ 25000 ਤੋਂ 2 ਲੱਖ ਰੁਪਏ ਤੱਕ ਦਾ ਜੁਰਮਾਨਾ ਲਗਾਇਆ ਜਾਵੇਗਾ।












