Sunday, October 18, 2026
Home International ਭੂਚਾਲ ਦੇ ਜ਼ੋਰਦਾਰ ਝਟਕਿਆ ਤੋਂ ਬਾਅਦ ਸੁਨਾਮੀ ਦੀ ਚੇਤਾਵਨੀ

ਭੂਚਾਲ ਦੇ ਜ਼ੋਰਦਾਰ ਝਟਕਿਆ ਤੋਂ ਬਾਅਦ ਸੁਨਾਮੀ ਦੀ ਚੇਤਾਵਨੀ

ਦਿੱਲੀ (ਦ ਸਟੈਲਰ ਨਿਊਜ਼)। ਦੱਖਣੀ ਅਮਰੀਕਾ ਵਿੱਚ ਸ਼ੁੱਕਰਵਾਰ ਸਵੇਰੇ ਭੂਚਾਲ ਦੇ ਜ਼ੋਰਦਾਰ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦੀ ਤੀਬਰਤਾ 8 ਦੱਸੀ ਜਾ ਰਹੀ ਹੈ, ਪਰ ਬਾਅਦ ਵਿੱਚ ਸੰਯੁਕਤ ਰਾਜ ਭੂ-ਵਿਗਿਆਨਕ ਸਰਵੇਖਣ ਨੇ ਇਸ ਨੂੰ ਘਟਾ ਕੇ 7.5 ਦੱਸਿਆ। ਸਰਵੇਖਣ ਵਿੱਚ ਇਹ ਵੀ ਕਿਹਾ ਗਿਆ ਕਿ ਭੂਚਾਲ 11 ਕਿਲੋਮੀਟਰ ਦੀ ਡੂੰਘਾਈ ਉੱਤੇ ਆਇਆ।

Advertisements

ਸ਼ੁਰੂਆਤੀ ਰਿਪੋਰਟ ਅਨੁਸਾਰ ਡ੍ਰੇਕ ਪੈਸੇਜ ਵਿੱਚ ਭੂਚਾਲ ਮਹਿਸੂਸ ਕੀਤਾ ਗਿਆ। ਸ਼ੁਕਰ ਰਿਹਾ ਕਿ ਭੂਚਾਲ ਵਿਚ ਜਾਨੀ ਜਾਂ ਮਾਲੀ ਨੁਕਸਾਨ ਤੋਂ ਬਚਾਅ ਰਿਹਾ। ਇਸ ਦੇ ਨਾਲ ਹੀ ਸੁਨਾਮੀ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ, ਜਿਸ ਕਾਰਨ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ।

LEAVE A REPLY

Please enter your comment!
Please enter your name here