ਨਸ਼ਿਆਂ ਤੋਂ ਨੌਜਵਾਨਾਂ ਨੂੰ ਬਚਾਉਣ ਲਈ ਕਾਰਗਰ ਸਾਬਤ ਹੋਵੇਗੀ ਡੇਪੋ ਸਬੰਧੀ ਵਿਸ਼ੇਸ਼ ਮੁਹਿੰਮ : ਡਿਪਟੀ ਕਮਿਸ਼ਨਰ

ਹੁਸ਼ਿਆਰਪੁਰ (ਦਾ ਸਟੈਲਰ ਨਿਊਜ਼) ਰਿਪੋਰਟ- ਗੁਰਜੀਤ ਸੋਨੂੰ।  ਡਿਪਟੀ ਕਮਿਸ਼ਨਰ ਵਿਪੁਲ ਉਜਵਲ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ 23 ਮਾਰਚ ਨੂੰ ਖਟਕੜਕਲਾਂ ਤੋਂ ਸ਼ੁਰੂ ਕੀਤਾ ਜਾ ਰਿਹਾ ਬਹੁਪੱਖੀ ਪ੍ਰੋਗਰਾਮ ‘ਨਸ਼ੇ ਰੋਕੂ ਅਫ਼ਸਰ’ (ਡਰੱਗ ਅਬਿਊਜ਼ ਪ੍ਰੀਵੈਨਸ਼ਨ ਆਫਿਸਰਜ਼-ਡੇਪੋ) ਨਸ਼ਿਆਂ ਤੋਂ ਨੌਜਵਾਨਾਂ ਨੂੰ ਬਚਾਉਣ ਲਈ ਕਾਰਗਰ ਸਾਬਤ ਹੋਵੇਗਾ। ਉਹ ਅੱਜ ਸਰਕਾਰੀ ਕਾਲਜ ਹੁਸ਼ਿਆਰਪੁਰ ਵਿਖੇ ਜ਼ਿਲੇ ਦੇ ਸਮੂਹ ਅਧਿਕਾਰੀਆਂ ਅਤੇ ਸੁਸਾਇਟੀਆਂ ਦੇ ਮੁੱਖੀਆਂ ਨੂੰ ਸੰਬੋਧਨ ਕਰ ਰਹੇ ਸਨ। ਇਸ ਮੌਕੇ ਉਹਨਾਂ ਨਾਲ ਐਸ.ਐਸ.ਪੀ. ਸ੍ਰੀ ਜੇ. ਏਲਨਚੇਲੀਅਨ ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ 23 ਮਾਰਚ ਨੂੰ ਜ਼ਿਲਾ ਅਤੇ ਸਬ-ਡਵੀਜ਼ਨ ਪੱਧਰ ‘ਤੇ ਵਿਸ਼ੇਸ਼ ਸਮਾਗਮਾਂ ਰਾਹੀਂ ਖਟਕੜਕਲਾਂ ਵਿਖੇ ਹੋਣ ਵਾਲੇ ਰਾਜ ਪੱਧਰੀ ਸਮਾਗਮ ਦੇ ਸਿੱਧੇ ਪ੍ਰਸਾਰਣ ਰਾਹੀਂ ਵਲੰਟੀਅਰਾਂ ਨੂੰ ਨਸ਼ਿਆਂ ਖਿਲਾਫ਼ ਸਹੁੰ ਚੁਕਾਈ ਜਾਵੇਗੀ ਅਤੇ ਵਲੰਟੀਅਰਾਂ ਨੂੰ ਨਸ਼ਿਆਂ ਦੇ ਖਾਤਮੇ ਲਈ ਕੰਮ ਕਰਨ ਸਬੰਧੀ ਪ੍ਰੇਰਿਤ ਕੀਤਾ ਜਾਵੇਗਾ। ਉਹਨਾਂ ਨੇ ਨਸ਼ਿਆਂ ਖਿਲਾਫ ਇਕਜੁੱਟਤਾ ਦਾ ਸੱਦਾ ਦਿੰਦਿਆਂ ਕਿਹਾ ਕਿ ਨਸ਼ਾ-ਮੁਕਤ ਸਮਾਜ ਦੀ ਸਿਰਜਣਾ ਲਈ ਹਰੇਕ ਵਿਅਕਤੀ ਦੀ ਸ਼ਮੂਲੀਅਤ ਜ਼ਰੂਰੀ ਹੈ ਅਤੇ ਸਭ ਨੂੰ ਸਾਫ-ਸੁਥਰੇ ਸਮਾਜ ਲਈ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ।

Advertisements

– 23 ਮਾਰਚ ਨੂੰ ਜ਼ਿਲਾ ਅਤੇ ਸਬ-ਡਵੀਜ਼ਨ ਪੱਧਰ ‘ਤੇ ਖਟਕੜਕਲਾਂ ਵਿਖੇ ਹੋਣ ਵਾਲੇ ਰਾਜ ਪੱਧਰੀ ਸਮਾਗਮ ਦੇ ਸਿੱਧੇ ਪ੍ਰਸਾਰਣ ਰਾਹੀਂ ਵਲੰਟੀਅਰਾਂ ਨੂੰ ਚੁਕਾਈ ਜਾਵੇਗੀ ਸਹੁੰ

ਉਹਨਾਂ ਕਿਹਾ ਕਿ ਨਸ਼ਿਆਂ ਦੇ ਖਾਤਮੇ ਲਈ ਵੱਧ ਤੋਂ ਵੱਧ ਨਸ਼ਾ ਰੋਕੂ ਅਫ਼ਸਰ ਬਣਾਉਣ ਲਈ ਰਜਿਸਟਰੇਸ਼ਨ ਕਰਵਾਈ ਜਾਵੇ। ਉਹਨਾਂ ਸਮੂਹ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਦਿੰਦਿਆਂ ਕਿਹਾ ਕਿ ਉਹ ਆਪਣੇ-ਆਪਣੇ ਖੇਤਰਾਂ, ਕਸਬਿਆਂ, ਪਿੰਡਾਂ, ਸ਼ਹਿਰਾਂ ਅਤੇ ਬਲਾਕ ਪੱਧਰ ‘ਤੇ ਬੈਠਕਾਂ ਕਰਕੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਇਸ ਮੁਹਿੰਮ ਦਾ ਹਿੱਸਾ ਬਣਨ ਲਈ ਪ੍ਰੇਰਿਤ ਕਰਨ। ਉਹਨਾਂ ਕਿਹਾ ਕਿ ਇਸ ਮੁਹਿੰਮ ਨਾਲ ਵੱਧ ਤੋਂ ਵੱਧ ਸਮਾਜ-ਸੇਵੀ ਸੰਸਥਾਵਾਂ, ਨੌਜਵਾਨਾਂ ਅਤੇ ਵਿਦਿਆਰਥੀਆਂ ਨਾਲ ਤਾਲਮੇਲ ਕਰਦੇ ਹੋਏ ਵਲੰਟੀਅਰਾਂ ਦੀ ਇਨਰੋਲਮੈਂਟ ਕੀਤੀ ਜਾਵੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਰਜਿਸਟਰੇਸ਼ਨ ਕਰਨ ਤੋਂ ਬਾਅਦ ਇਹ ਵਲੰਟੀਅਰਜ਼ ਜ਼ਿਲ•ੇ ਵਿੱਚ ਆਪਣੇ-ਆਪਣੇ ਖੇਤਰਾਂ, ਆਪਣੇ-ਆਪਣੇ ਮੁਹੱਲੇ, ਪਿੰਡ, ਵਾਰਡ ਪੱਧਰ ‘ਤੇ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਉਣਗੇ ਅਤੇ ਨੌਜਵਾਨਾਂ ਨੂੰ ਨਸ਼ਿਆਂ ਦੇ ਕੋਹੜ ਤੋਂ ਬੱਚਣ ਲਈ ਪ੍ਰੇਰਿਤ ਕਰਨ ਦੇ ਨਾਲ-ਨਾਲ ਨਸ਼ਾ ਛੁਡਾਉਣ ਲਈ ਵੀ ਸਹਾਇਤਾ ਕਰਨਗੇ। ਉਹਨਾਂ ਨੇ ਅਧਿਕਾਰੀਆਂ ਨੂੰ ਜ਼ਮੀਨੀ ਪੱਧਰ ‘ਤੇ ਕੰਮ ਕਰਦੇ ਹੋਏ ਆਪਣੇ ਪਰਿਵਾਰਕ ਮੈਂਬਰਾਂ ਨੂੰ ਵੀ ਇਸ ਮੁਹਿੰਮ ਵਿੱਚ ਸ਼ਾਮਲ ਕਰਨ ਲਈ ਕਿਹਾ।

ਉਹਨਾਂ ਕਿਹਾ ਕਿ ਨਸ਼ਾ ਰੋਕੂ ਅਫ਼ਸਰ ਬਣਨ ਲਈ ਨਿਰਧਾਰਤ ਕੀਤਾ ਗਿਆ ਪ੍ਰੋਫਾਰਮਾ ਭਰਨਾ ਹੋਵੇਗਾ, ਜਿਸ ਵਿੱਚ ਉਹਨਾਂ ਵਲੋਂ ਦਿੱਤੀਆਂ ਜਾਣ ਵਾਲੀਆਂ ਸੇਵਾਵਾਂ ਸਵੈਇੱਛਤ ਅਤੇ ਬਿਨਾਂ ਕਿਸੇ ਮਿਹਨਤਾਨੇ ਦੇ ਹੋਣ ਸਬੰਧੀ ਸ਼ਰਤਾਂ ਹੋਣਗੀਆਂ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਦੇ ਇਸ ਉਪਰਾਲੇ ਤਹਿਤ 18 ਤੋਂ 50 ਸਾਲ ਤੱਕ ਦੇ ਹਰੇਕ ਨਾਗਰਿਕ ਨੂੰ ਇਹ ਵਿਲੱਖਣ ਮੌਕਾ ਦਿੱਤਾ ਗਿਆ ਹੈ, ਕਿ ਉਹ ਸਮਾਜ ਨੂੰ ਮੁਕੰਮਲ ਤੌਰ ‘ਤੇ ਨਸ਼ਾ ਮੁਕਤ ਕਰਨ ਲਈ ਅਰੰਭੀ ਇਸ ਮੁਹਿੰਮ ਦਾ ਤਨ ਅਤੇ ਮਨ ਨਾਲ ਹਿੱਸਾ ਬਣਨ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਡੇਪੋ ਵਲੰਟੀਅਰ ਬਣਨ ਲਈ ਗੂਗਲ ਪਲੇਅ ਸਟੋਰ ‘ਤੇ ਮੌਜੂਦ ਐਂਡਰਾਇਡ ਐਪ ‘ਡੇਪੋ ਰਜਿਸਟ੍ਰੇਸ਼ਨ’ (41PO R579S“R1“9ON) ਡਾਊਨਲੋਡ ਕਰਕੇ ਜਾਂ ਸਾਂਝ ਕੇਂਦਰ ਦੀ ਵੈਬਸਾਈਟwww.ppsaanjh.in’ਤੇ ਡੇਪੋ ਰਜਿਸਟ੍ਰੇਸ਼ਨ ਦਾ ਲਿੰਕ ਕਲਿੱਕ ਕਰਕੇ ਜਾਂ ਫ਼ਿਰ http://115.112.58.49/ppsaanjh/dapo.php ‘ਤੇ ਆਨਲਾਈਨ ਅਰਜ਼ੀ ਭਰੀ ਜਾ ਸਕਦੀ ਹੈ।  ਉਹਨਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਵਲੰਟੀਅਰਾਂ ਦੀ ਰਜਿਸਟਰੇਸ਼ਨ ਕਰਨ ਉਪਰੰਤ ਸਾਰੇ ਫਾਰਮ ਸਬੰਧਤ ਐਸ.ਡੀ.ਐਮਜ਼ ਦੇ ਦਫ਼ਤਰਾਂ ਵਿੱਚ ਸਮੇਂ ਸਿਰ ਜਮ•ਾਂ ਕਰਵਾਉਣ ਨੂੰ ਯਕੀਨੀ ਬਣਾਉਣ। ਇਸ ਤੋਂ ਇਲਾਵਾ ਜ਼ਿਲ•ੇ ਦੇ ਪੁਲਿਸ ਸਾਂਝ ਕੇਂਦਰਾਂ ‘ਤੇ ਵੀ ਫ਼ਾਰਮ ਭਰ ਕੇ ਦਿੱਤਾ ਜਾ ਸਕਦਾ ਹੈ।

ਉਹਨਾਂ ਕਿਹਾ ਕਿ ਅਰਜ਼ੀ ਨਾਲ ਇੱਕ ਫ਼ੋਟੋ ਅਤੇ ਕੋਈ ਇੱਕ ਸ਼ਨਾਖ਼ਤੀ ਸਬੂਤ (ਅਧਾਰ ਕਾਰਡ ਜਾਂ ਡਰਾਇਵਿੰਗ ਲਾਇਸੰਸ ਜਾਂ ਰਾਸ਼ਨ ਕਾਰਡ ਜਾਂ ਵੋਟਰ ਕਾਰਡ ਜਾਂ ਦਫ਼ਤਰੀ ਪਹਿਚਾਣ ਪੱਤਰ ਜਾਂ ਸਰਕਾਰ ਵਲੋਂ ਮਾਨਤਾ ਪ੍ਰਾਪਤ ਕੋਈ ਵੀ ਸ਼ਨਾਖ਼ਤੀ ਦਸਤਾਵੇਜ਼) ਦੇਣਾ ਲਾਜ਼ਮੀ ਹੈ।  ਇਸ ਮੌਕੇ ‘ਤੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਅਨੁਪਮ ਕਲੇਰ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਹਰਬੀਰ ਸਿੰਘ, ਐਸ.ਡੀ.ਐਮ ਹੁਸ਼ਿਆਰਪੁਰ ਸ੍ਰੀ ਜਿਤੇਂਦਰ ਜੋਰਵਾਲ, ਐਸ.ਡੀ.ਐਮ. ਦਸੂਹਾ ਸ੍ਰੀ ਹਿਮਾਂਸ਼ੂ ਅਗਰਵਾਲ, ਐਸ.ਡੀ.ਐਮ. ਗੜ•ਸ਼ੰਕਰ ਸ੍ਰੀ ਹਰਦੀਪ ਸਿੰਘ ਧਾਲੀਵਾਲ, ਜ਼ਿਲਾ ਮਾਲ ਅਫ਼ਸਰ ਸ੍ਰੀ ਅਮਨਪਾਲ ਸਿੰਘ, ਤਹਿਸੀਲਦਾਰ ਸ੍ਰੀ ਅਰਵਿੰਦ ਪ੍ਰਕਾਸ਼ ਵਰਮਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

LEAVE A REPLY

Please enter your comment!
Please enter your name here