
ਦਿੱਲੀ (ਦ ਸਟੈਲਰ ਨਿਊਜ਼)। ਅਮਰੀਕਾ ਦੇ ਫਲੋਰਿਡਾ ਵਿਖੇ ਕੁਝ ਦਿਨ ਪਹਿਲਾਂ ਡਰਾਈਵਰ ਦੇ ਗਲਤ ਯੂਟਰਨ ਕਰਨ ਦੇ ਕਾਰਨ ਇੱਕ ਹਾਦਸਾ ਵਾਪਰਿਆ। ਇਸ ਹਾਦਸੇ ਵਿੱਚ ਟਰੱਕ ਦੀ ਟੱਕਰ ਮਿੰਨੀ ਵੈਨ ਨਾਲ ਹੋਈ। ਜਿਸ ਦੌਰਾਨ ਵੈਨ ਟਰੱਕ ਦੇ ਹੇਠਾਂ ਦਬ ਗਈ ਅਤੇ ਵੈਨ ਵਿੱਚ ਸਵਾਰ 3 ਵਿਅਕਤੀਆਂ ਦੀ ਮੌਕੇ ਤੇ ਮੌਤ ਹੋ ਗਈ। ਟਰੱਕ ਡਰਾਈਵਰ ਦੀ ਪਹਿਚਾਣ ਹਰਜਿੰਦਰ ਸਿੰਘ ਵਜੋਂ ਹੋਈ। ਇਸ ਹਾਦਸੇ ਤੋਂ ਬਾਅਦ, ਅਮਰੀਕੀ ਸਰਕਾਰ ਨੇ ਵਪਾਰਕ ਟਰੱਕ ਡਰਾਈਵਰਾਂ ਲਈ ਸਾਰੇ ਵਰਕ ਵੀਜ਼ੇ ਜਾਰੀ ਕਰਨ ‘ਤੇ ਤੁਰੰਤ ਪਾਬੰਦੀ ਲਗਾ ਦਿੱਤੀ ਹੈ।

ਇਹ ਜਾਣਕਾਰੀ ਵਿਦੇਸ਼ੀ ਮੰਤਰੀ ਮਾਰਕੋ ਰੂਬਿੳ ਨੇ ਸਾਂਝੀ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਹਰਜਿੰਦਰ ਸਿੰਘ ਵਜੋਂ ਪਛਾਣੇ ਗਏ ਟਰੱਕ ਡਰਾਈਵਰ ਬਾਰੇ ਕਿਹਾ ਜਾਂਦਾ ਹੈ ਕਿ ਉਹ ਗੈਰ-ਕਾਨੂੰਨੀ ਤੌਰ ‘ਤੇ ਅਮਰੀਕਾ ਵਿੱਚ ਦਾਖਲ ਹੋਇਆ ਸੀ। ਫਲੋਰੀਡਾ ਹਾਈਵੇਅ ਸੇਫਟੀ ਐਂਡ ਮੋਟਰ ਵਹੀਕਲਜ਼ ਡਿਪਾਰਟਮੈਂਟ (FLHSMV) ਨੇ ਦੱਸਿਆ ਕਿ ਸਿੰਘ ਨੇ 2018 ਵਿੱਚ ਗੈਰ-ਕਾਨੂੰਨੀ ਤੌਰ ‘ਤੇ ਮੈਕਸੀਕਨ ਸਰਹੱਦ ਪਾਰ ਕੀਤੀ ਅਤੇ ਕੈਲੀਫੋਰਨੀਆ ਵਿੱਚ ਇੱਕ ਵਪਾਰਕ ਡਰਾਈਵਿੰਗ ਲਾਇਸੈਂਸ ਪ੍ਰਾਪਤ ਕੀਤਾ।












