Saturday, October 24, 2026
Home Crime ਟਰੱਕ ਅਤੇ ਆਟੋ ਵਿਚਕਾਰ ਹੋਈ ਟੱਕਰ, 5 ਦੀ ਮੌਤ, 6 ਗੰਭੀਰ ਜ਼ਖਮੀ

ਟਰੱਕ ਅਤੇ ਆਟੋ ਵਿਚਕਾਰ ਹੋਈ ਟੱਕਰ, 5 ਦੀ ਮੌਤ, 6 ਗੰਭੀਰ ਜ਼ਖਮੀ

ਪਟਨਾ (ਦ ਸਟੈਲਰ ਨਿਊਜ਼)। ਪਟਨਾ ਵਿੱਚ ਇਕ ਆਟੋ ਅਤੇ ਟਰੱਕ ਵਿਚਕਾਰ ਭਿਆਨਕ ਟੱਕਰ ਵਿੱਚ 5 ਲੋਕਾਂ ਦੀ ਮੌਤ ਹੋ ਗਈ ਅਤੇ 6 ਲੋਕ ਗੰਭੀਰ ਜ਼ਖਮੀ ਹੋ ਗਏ। ਇਸ ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਪੁਲਿਸ ਅਧਿਕਾਰੀ ਮੌਕੇ ਤੇ ਪਹੁੰਚੇ ਅਤੇ ਜ਼ਖਮੀਆ ਨੂੰ ਹਸਪਤਾਲ ਵਿੱਖੇ ਪਹੁੰਚਾਇਆ ਗਿਆ ਮ੍ਰਿਤਕਾ ਦੀਆ ਲਾਸ਼ਾ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।

Advertisements

ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਜਾਣਕਾਰੀ ਅਨੁਸਾਰ ਇਹ ਲੋਕ ਹਿਲਸਾ ਦੇ ਨਿਵਾਸੀ ਸਨ। ਇਹ ਸਾਰੇ ਗੰਗਾ ਵਿੱਚ ਇਸ਼ਨਾਨ ਕਰਨ ਗਏ ਜਦੋ ਵਾਪਸ ਪਰਤ ਰਹੇ ਸਨ ਤਾਂ ਇਸ ਦੌਰਾਨ ਤੇਜ਼ ਰਫ਼ਤਾਰ ਟਰੱਕ ਨੇ ਆਟੋ ਨੂੰ ਟੱਕਰ ਮਾਰ ਦਿੱਤੀ। ਆਟੋ ਪੂਰੀ ਤਰ੍ਹਾਂ ਨਾਲ ਨੁਕਸਾਨਿਆ ਗਿਆ।ਇਸ ਘਟਨਾ ਤੋ ਬਾਅਦ ਟਰੱਕ ਡਰਾਇਵਰ ਮੌਕੇ ਤੋ ਫਰਾਰ ਹੋ ਗਿਆ। ਕਈ ਲੋਕਾਂ ਦੀ ਹਾਲਤ ਬਹੁਤ ਗੰਭੀਰ ਹੋਣ ਕਾਰਨ ਉਹਨਾਂ ਨੂੰ ਦੂਜੇ ਹਸਪਤਾਲ ਰੈਫਰ ਕੀਤਾ ਗਿਆ ਹੈ।ਪੁਲਿਸ ਵੱਲੋਂ ਆਰੋਪੀ ਦੀ ਭਾਲ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here