
ਅੰਮ੍ਰਿਤਸਰ (ਦ ਸਟੈਲਰ ਨਿਊਜ਼)। ਜੰਡਿਆਲਾ ਗੁਰੂ ਦੇ ਨੇੜੇ ਪਿੰਡ ਰਾਣਾ ਕਾਲਾ ਵਿੱਖੇ ਬੀਤੀ ਰਾਤ ਨਸ਼ਾ ਤਸਕਰਾਂ ਵਲੋਂ ਆਮ ਆਦਮੀ ਪਾਰਟੀ ਦੇ ਪੰਚਾਇਤ ਮੈਂਬਰ ਤੇ ਹਮਲਾ ਕਰ ਦਿੱਤਾ ਗਿਆ। ਨਸ਼ਾ ਤਸਕਰਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਕਈ ਵਾਰ ਕੀਤੇ ਅਤੇ ਹਵਾਈ ਫਾਇਰ ਵੀ ਕੀਤੇ ਗਏ। ਜਿਸ ਦੌਰਾਨ ਇੱਕ ਗੋਲੀ ਨੌਜਵਾਨ ਦੇ ਮੋਢੇ ਨੂੰ ਛੂਹ ਕੇ ਲੰਘ ਗਈ। ਜਿਸ ਕਾਰਨ ਉਹ ਜ਼ਖ਼ਮੀ ਹੋ ਗਿਆ।

ਜਾਣਕਾਰੀ ਦਿੰਦੇ ਆਮ ਆਦਮੀ ਪਾਰਟੀ ਦੇ ਮੈਬਰ ਨੇ ਦੱਸਿਆ ਕਿ ਉਨ੍ਹਾਂ ਨੇ ਨਸ਼ਾ ਵੇਚਣ ਵਾਲਿਆਂ ਨੂੰ ਗੈਰ-ਕਾਨੂੰਨੀ ਕਾਰਵਾਈ ਕਰਨ ਤੋਂ ਰੋਕਿਆ ਸੀ, ਜਿਸ ਕਾਰਨ ਤਸਕਰਾਂ ਨੇ ਇਸ ਹਮਲੇ ਨੂੰ ਅੰਜਾਮ ਦਿੱਤਾ ਹੈ। ਹਮਲੇ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।












