
ਸੰਗਰੂਰ (ਦ ਸਟੈਲਰ ਨਿਊਜ਼)। ਸੰਗਰੂਰ ਦੇ ਪਿੰਡ ਰਾਮਪੁਰ ਵਿਚ ਨਸ਼ੇ ਦੇ ਆਦਿ ਭਤੀਜੇ ਵਲੋਂ ਆਪਣੀ ਨਸ਼ੇ ਦੀ ਮੰਗ ਨੂੰ ਪੂਰਾ ਕਰਨ ਲਈ ਆਪਣੇ ਹੀ ਚਾਚੇ ਦਾ ਬੜੀ ਬੇਹਰਿਮੀ ਨਾਲ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਮਨੋਵਿਗਿਆਨ ਦੇ ਮਾਹਿਰ ਪਵਿੱਤਰ ਸਿੰਘ ਉਰਫ ਬਾਬਾ ਡੈੱਕ ਉੱਤੇ ਉਨ੍ਹਾਂ ਦੇ ਭਤੀਜੇ ਵੱਲੋਂ ਤੇਜ਼ਧਾਰ ਹਥਿਆਰ ਨਾਲ ਹਮਲਾ ਕੀਤਾ ਗਿਆ।

ਜਿਸ ਕਾਰਨ ਉਨ੍ਹਾਂ ਨੂੰ ਜਖ਼ਮੀ ਹਾਲਤ ਵਿੱਚ ਪਟਿਆਲਾ ਦੇ ਇੱਕ ਨਿੱਜੀ ਹਸਪਤਾਲ ਦਾਖਲ ਕਰਵਾਇਆ ਗਿਆ। ਜਿੱਥੇ ਉਨ੍ਹਾਂ ਦੀ ਇਲਾਜ ਦੌਰਾਨ ਮੌਤ ਹੋ ਗਈ। ਜਾਣਕਾਰੀ ਦਿੰਦਿਆਂ ਪਿੰਡ ਦੇ ਸਾਬਕਾ ਸਰਪੰਚ ਨੇ ਦੱਸਿਆ ਕਿ ਪਵਿੱਤਰ ਸਿੰਘ ਖੁਦ ਅਪਾਹਜ ਸਨ ਅਤੇ ਉਹ ਮਨੋਵਿਗਿਆਨ ਦੇ ਮਾਹਿਰ ਹੋਣ ਦੇ ਨਾਲ-ਨਾਲ ਸਮਾਜ ਸੇਵੀ ਅਤੇ ਲੋੜਵੰਦਾਂ ਦੀ ਮਦਦ ਕਰਦੇ ਸਨ। ਉਨਾਂ ਕੋਲ ਵੱਖ-ਵੱਖ ਥਾਵਾਂ ਤੋਂ ਬੱਚੇ ਮਨੋਵਿਗਿਆਨ ਦੀ ਸਿੱਖਿਆ ਹਾਸਿਲ ਕਰਨ ਲਈ ਆਉਂਦੇ ਸਨ। ਉਹਨਾਂ ਕਿਹਾ ਕਿ ਇਹ ਘਾਟਾ ਇਕੱਲੇ ਜ਼ਿਲ੍ਹਾ ਸੰਗਰੂਰ ਲਈ ਨਹੀਂ ਪੂਰੇ ਦੇਸ਼ ਵਿਦੇਸ਼ ਨੂੰ ਇਸ ਸ਼ਖਸ ਦੇ ਜਾਨ ਨਾਲ ਵੱਡਾ ਘਾਟਾ ਪਿਆ ਹੈ।












