Sunday, October 11, 2026
Home Himachal ਮਣੀਮਹੇਸ਼ ਯਾਤਰਾ ਤੇ ਗਏ 3 ਪੰਜਾਬੀ ਨੌਜਵਾਨਾਂ ਦੀ ਮੌਤ

ਮਣੀਮਹੇਸ਼ ਯਾਤਰਾ ਤੇ ਗਏ 3 ਪੰਜਾਬੀ ਨੌਜਵਾਨਾਂ ਦੀ ਮੌਤ

ਹਿਮਾਚਲ ਪ੍ਰਦੇਸ਼ (ਦ ਸਟੈਲਰ ਨਿਊਜ਼)। ਮਣੀਮਹੇਸ਼ ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਜਿੱਥੇ ਕਿ ਚੰਬਾ ਵਿਖੇ ਮਣੀਮਹੇਸ਼ ਯਾਤਰਾ ਦੇ ਦੌਰਾਨ ਦੋ ਅਲਗ-ਅਲਗ ਹਾਦਸਿਆ ਵਿੱਚ ਦੋ ਸ਼ਰਧਾਲੂਆਂ ਦੀ ਮੌਤ ਹੋ ਗਈ ਹੈ। ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲ੍ਹੇ ਵਿੱਚ ਚੱਲ ਰਹੀ ਮਣੀਮਹੇਸ਼ ਯਾਤਰਾ ਦੌਰਾਨ ਆਕਸੀਜਨ ਦੀ ਘਾਟ ਕਾਰਨ 3 ਸ਼ਰਧਾਲੂਆਂ ਦੀ ਮੌਤ ਹੋ ਗਈ। 2 ਨੌਜਵਾਨਾਂ ਦੀ ਕੱਲ੍ਹ ਰਾਤ ਮੌਤ ਹੋ ਗਈ ਅਤੇ ਇੱਕ ਦੀ ਅੱਜ ਸਵੇਰੇ ਮੌਤ ਹੋ ਗਈ। ਪਹਿਲੀ ਘਟਨਾ ਕਮਲ ਕੁੰਡ ਮਾਰਗ ਤੇ ਵਾਪਰੀ। ਜਿੱਥੇ 18 ਸਾਲ ਦਾ ਅਮਨ ਕੁਮਾਰ ਆਪਣੇ ਦੋਸਤਾਂ ਨਾਲ ਯਾਤਰਾ ਦੌਰਾਨ ਪਿੱਛੇ ਰਹਿ ਗਿਆ ਅਤੇ ਜਦੋਂ ਕਾਫ਼ੀ ਦੇਰ ਤੱਕ ਵਾਪਸ ਨਹੀਂ ਆਇਆ ਤਾਂ ਉਹਨਾਂ ਨੇ ਉਸਦੀ ਭਾਲ ਕਰਨੀ ਸ਼ੁਰੂ ਕਰ ਦਿੱਤੀ, ਪਰ ਉਹ ਨਹੀਂ ਮਿਲਿਆ। ਜਿਸ ਤੋਂ ਬਾਅਦ ਉਹਨਾਂ ਨੇ ਪੁਲਿਸ ਨੂੰ ਸੂਚਨਾ ਦਿੱਤੀ।

Advertisements

ਸੂਚਨਾ ਮਿਲਦੇ ਹੀ ਬਚਾਅ ਟੀਮ ਮੌਕੇ ਤੇ ਪਹੁੰਚੀ ਅਤੇ ਉਨ੍ਹਾਂ ਨੇ ਕਮਲ ਕੁੰਡ ਦੇ ਨੇੜੇ ਅਮਨ ਦੀ ਲਾਸ਼ ਬਰਾਮਦ ਕੀਤੀ। ਦੂਜੀ ਘਟਨਾ ਕੁਗਤੀ ਪਾਸ ਤੋਂ ਸਾਹਮਣੇ ਆਈ ਹੈ। ਜਿੱਥੇ ਇੱਕ ਹੋਰ 19 ਸਾਲ ਦੇ ਨੌਜਵਾਨ ਦੀ ਲਾਸ਼ ਮਿਲੀ ਹੈ। ਇਹ ਦੋਵੇ ਨੌਜਵਾਨ ਪਠਾਨਕੋਟ ਦੇ ਵਸਨੀਕ ਦੱਸੇ ਜਾ ਰਹੇ ਹਨ। ਜਾਣਕਾਰੀ ਅਨੁਸਾਰ ਮੌਤ ਦਾ ਅਸਲੀ ਕਾਰਨ ਆਕਸੀਜਨ ਦੀ ਘਾਟ ਦੱਸੀ ਜਾ ਰਹੀ ਹੈ। ਇਸ ਘਟਨਾ ਤੋਂ ਬਾਅਦ ਪ੍ਰਸ਼ਾਸਨ ਨੇ ਸ਼ਰਧਾਲੂਆਂ ਨੂੰ ਯਾਤਰਾ ਦੇ ਦੌਰਾਨ ਸਾਵਧਾਨ ਰਹਿਣ ਦੀ ਅਪੀਲ ਕੀਤੀ ਹੈ। ਏਡੀਅਮ ਕੁਲਬੀਰ ਸਿੰਘ ਰਾਣਾ ਨੇ ਦੱਸਿਆ ਕਿ ਮਣੀਮਹੇਸ਼ ਯਾਤਰਾ ਦਾ ਰਸਤਾ ਉਚਾਈ ਅਤੇ ਮੌਸਮ ਦੇ ਕਾਰਨ ਬਹੁਤ ਮੁਸ਼ਕਲ ਹੈ। ਅਜਿਹੀ ਸਥਿਤੀ ਵਿੱਚ, ਸ਼ਰਧਾਲੂਆਂ ਨੂੰ ਸਮੂਹ ਤੋਂ ਵੱਖ ਨਾ ਹੋਣ ਅਤੇ ਸੁਰੱਖਿਆ ਨਿਯਮਾਂ ਦੀ ਪਾਲਣਾ ਕਰਨ ਦੀ ਸਲਾਹ ਦਿੱਤੀ ਜਾਂਦੀ ਹੈ।

LEAVE A REPLY

Please enter your comment!
Please enter your name here