Sunday, October 11, 2026
Home Crime ਸ਼ਰਮਨਾਕ: ਮਹਿਲਾ ਨੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਾਹਮਣੇ ਉਤਾਰੇ ਕੱਪੜੇ,...

ਸ਼ਰਮਨਾਕ: ਮਹਿਲਾ ਨੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਾਹਮਣੇ ਉਤਾਰੇ ਕੱਪੜੇ, ਕੀਤਾ ਹੰਗਾਮਾ

ਲੁਧਿਆਣਾ (ਦ ਸਟੈਲਰ ਨਿਊਜ਼)। ਲੁਧਿਆਣਾ ਤੋਂ ਇੱਕ ਬੇਹੱਦ ਸ਼ਰਮਨਾਕ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਕਿ ਸ਼੍ਰੀ ਗੁਰੂਦੁਆਰਾ ਸਾਹਿਬ ਵਿੱਚ ਇੱਕ ਔਰਤ ਨੇ ਆਪਣੇ ਕੱਪੜੇ ਉਤਾਰ ਕੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਾਹਮਣੇ ਸੁੱਟ ਦਿੱਤੇ। ਉੱਥੇ ਮੌਜੂਦ ਲੋਕਾਂ ਨੇ ਉਸਨੂੰ ਰੋਕਣ ਦੀ ਕੋਸ਼ਿਸ਼ ਕੀਤੀ, ਪਰ ਉਸਨੇ ਕਿਸੇ ਦੀ ਨਾ ਸੁਣੀ ਅਤੇ ਜਬਰਦਸਤ ਹੰਗਾਮਾ ਕੀਤਾ। ਇਹ ਸਾਰਾ ਮਾਮਲਾ ਲੁਧਿਆਣਾ ਚ ਪਿਛਲੇ ਦਿਨੀ ਹਲਕਾ ਸਾਹਨੇਵਾਲ ਅਧੀਨ ਪੈਂਦੇ ਪਿੰਡ ਜੁਗਿਆਣਾ ਦੇ ਗੁਰਦੁਆਰਾ ਸਾਹਿਬ ਤੋਂ ਸਾਹਮਣੇ ਆਇਆ ਹੈ।

Advertisements

ਇਸ ਮਾਮਲੇ ਸਬੰਧੀ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਹੈ। ਜਿਸ ’ਚ ਔਰਤ ਪਹਿਲਾਂ ਬਹਿਸ ਕਰਦੀ ਹੋਈ ਦਿਖਾਈ ਦੇ ਰਹੀ ਹੈ। ਇਸ ਮਗਰੋਂ ਉਸ ਨੇ ਆਪਣੇ ਕੱਪੜੇ ਪਾੜ ਕੇ ਉਤਰਾਨੇ ਸ਼ੁਰੂ ਕਰ ਦਿੱਤੇ। ਮਹਿਲਾ ਨੇ ਅਜਿਹਾ ਕਿਉਂ ਕੀਤਾ, ਇਸਦਾ ਕਾਰਨ ਅਜੇ ਸਾਹਮਣੇ ਨਹੀਂ ਆਇਆ ਹੈ। ਵੀਡੀਓ ਵਾਇਰਲ ਹੋਣ ਤੋਂ ਬਾਅਦ ਲਗਾਤਾਰ ਸਿੱਖ ਜਥੇਬੰਦੀਆਂ ਅਤੇ ਸਮੁੱਚੀ ਕੌਮ ਵਿੱਚ ਰੋਸ ਪਾਇਆ ਜਾ ਰਿਹਾ ਹੈ। ਮਾਮਲੇ ਸਬੰਧੀ ਹਰ ਕਿਸੇ ਵੱਲੋਂ ਮੰਗ ਕੀਤੀ ਜਾ ਰਹੀ ਹੈ ਕਿ ਇਸ ਮਹਿਲਾਂ ਤੇ ਸਖ਼ਤ ਤੋਂ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ।

LEAVE A REPLY

Please enter your comment!
Please enter your name here