
ਲੁਧਿਆਣਾ (ਦ ਸਟੈਲਰ ਨਿਊਜ਼)। ਗੁਰੂ ਅੰਗਦ ਦੇਵ ਵੈਟਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਲੁਧਿਆਣਾ ਦੇ ਡਾਕਟਰਾਂ ਨੇ ਸਰਕਾਰ ਦੇ ਖਿਲਾਫ਼ ਆਪਣੀਆਂ ਮੰਗਾਂ ਨੂੰ ਲੈਕੇ ਪ੍ਰਦਰਸ਼ਨ ਕੀਤਾ। ਜਾਣਕਾਰੀ ਮੁਤਾਬਕ ਡਾਕਟਰਾਂ ਨੇ ਦੱਸਿਆ ਕਿ ਪਿਛਲੇ ਦੋ ਸਾਲ ਪਹਿਲਾਂ ਵੀ ਉਹਨਾਂ ਨੇ ਸਰਕਾਰ ਦੇ ਖਿਲਾਫ਼ ਪ੍ਰਦਰਸ਼ਨ ਕੀਤਾ ਸੀ ਪਰ ਅਜੇ ਤੱਕ ਕੋਈ ਵੀ ਮੰਗਾਂ ਨੂੰ ਪੂਰਾ ਨਹੀਂ ਕੀਤਾ ਗਿਆ।

ਉਹਨਾਂ ਕਿਹਾ ਕਿ ਉਹਨਾਂ ਨੂੰ ਕਈ ਸਾਲਾਂ ਤੋਂ ਭੱਤਾ ਕਾਫੀ ਘੱਟ ਮਿਲ ਰਿਹਾ, ਇਸੇ ਭੱਤੇ ਨੂੰ ਵਧਾਉਣ ਵਾਸਤੇ ਉਹ ਕਈ ਵਾਰ ਸਰਕਾਰ ਦੇ ਨੁਮਾਇੰਦਿਆਂ ਨਾਲ ਮੀਟਿੰਗਾਂ ਕਰ ਚੁੱਕੇ ਹਨ ਪਰ ਉਸ ਮੀਟਿੰਗਾਂ ਦਾ ਕੋਈ ਨਤੀਜਾ ਨਹੀਂ ਨਿਕਲਿਆ। ਉਨ੍ਹਾਂ ਕਿਹਾ ਕਿ ਜੇਕਰ ਆਉਣ ਵਾਲੇ ਦਿਨਾਂ ਦੇ ਵਿੱਚ ਉਹਨਾਂ ਦੀਆਂ ਮੰਗਾਂ ਨਾ ਪੂਰੀਆਂ ਕੀਤੀਆਂ ਗਈਆਂ ਤਾਂ ਉਹ ਅਣਮਿਥੇ ਸਮੇਂ ਦੇ ਲਈ ਹੜਤਾਲ ਜਾਰੀ ਰੱਖਣਗੇ।











