
ਪਟਿਆਲਾ (ਦ ਸਟੈਲਰ ਨਿਊਜ਼)। ਬੀਤੀ ਸ਼ਾਮ ਰਾਜਿੰਦਰਾ ਹਸਪਤਾਲ ਤੋਂ ਬੇਹੱਦ ਹੈਰਾਨੀਜਨਕ ਘਟਨਾ ਸਾਹਮਣੇ ਆਈ ਸੀ। ਜਾਣਕਾਰੀ ਮੁਤਾਬਕ ਰਾਜਿੰਦਰਾ ਹਸਪਤਾਲ ਵਿਖੇ ਇੱਕ ਕੁੱਤੇ ਨੂੰ ਬੱਚੇ ਦਾ ਸਿਰ ਮੂੰਹ ਵਿੱਚ ਪਾ ਕੇ ਘੁੰਮਦਾ ਵੇਖਿਆ ਗਿਆ। ਇਸ ਘਟਨਾ ਦੀ ਸੂਚਨਾ ਮਿਲਦੇ ਹੀ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਨੇ ਸਥਾਨਕ ਪੁਲਿਸ ਨੂੰ ਇਸ ਮਾਮਲੇ ਦੀ ਜਾਂਚ ਕਰਨ ਦੇ ਹੁਕਮ ਦਿੱਤੇ ਸਨ। ਪੁਲਿਸ ਦੁਆਰਾ ਮਾਮਲੇ ਦੀ ਕਾਰਵਾਈ ਕਰਦੇ ਹੋਏ ਪੁਲਿਸ ਦੇ ਹੱਥ ਇੱਕ ਵੱਡਾ ਸੁਰਾਗ ਲੱਗਿਆ ਹੈ।

ਜਿਸ ਦਾ ਖੁਲਾਸਾ ਪੁਲਿਸ ਨੇ ਪ੍ਰੈਸ ਕਾਨਫਰੰਸ ਵਿੱਚ ਕੀਤਾ ਹੈ ਕਿ ਜਨਮ ਲੈਣ ਤੋਂ ਪਹਿਲਾ ਹੀ ਬੱਚੇ ਦੀ ਮੌਤ ਹੋ ਚੁੱਕੀ ਸੀ ਅਤੇ ਹਸਪਤਾਲ ਵਲੋਂ ਬੱਚੇ ਦੀ ਲਾਸ਼ ਪਰਿਵਾਰ ਨੂੰ ਸੌਂਪੀ ਗਈ ਸੀ ਪਰ ਬੱਚੇ ਦੇ ਮਾਪਿਆ ਨੇ ਅੰਤਿਮ ਸਸਕਾਰ ਕਰਨ ਦੀ ਥਾਂ ਤੇ ਬੱਚੇ ਨੂੰ ਕੂੜੇ ਵਿੱਚ ਸੁੱਟ ਦਿੱਤਾ। ਪੁਲਿਸ ਨੇ ਬੱਚੇ ਦੇ ਪਿਤਾ ਗਿਰਦਾਰੀ ਲਾਲ ਖਿਲਾਫ਼ ਕੇਸ ਦਰਜ ਕਰਕੇ ਉਸਨੂੰ ਗ੍ਰਿਫ਼ਤਾਰ ਕਰ ਲਿਆ ਹੈ।












