Saturday, October 31, 2026
Home Crime ਪ੍ਰੇਮੀ ਨਾਲ ਮਿਲਕੇ ਪਤਨੀ ਨੇ ਕੀਤਾ ਪਤੀ ਦਾ ਕਤਲ

ਪ੍ਰੇਮੀ ਨਾਲ ਮਿਲਕੇ ਪਤਨੀ ਨੇ ਕੀਤਾ ਪਤੀ ਦਾ ਕਤਲ

ਅੰਮ੍ਰਿਤਸਰ (ਦ ਸਟੈਲਰ ਨਿਊਜ਼)। ਅੰਮ੍ਰਿਤਸਰ ਵਿਖੇ ਪਤਨੀ ਨੇ ਆਪਣੇ ਪ੍ਰੇਮੀ ਨਾਲ ਰਲ ਕੇ ਆਪਣੇ ਪਤੀ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਜਾਣਕਾਰੀ ਅਨੁਸਾਰ ਮ੍ਰਿਤਕ ਮਣੀ ਸ਼ਰਮਾ ਦੀ ਪਤਨੀ ਰਜਨੀ ਸ਼ਰਮਾ ਨੇ ਆਪਣੇ ਪਤੀ ਦੀ ਗੁੰਮਸ਼ਦਗੀ ਦੀ ਰਿਪੋਰਟ ਦਰਜ ਕਰਵਾਈ ਸੀ ਅਤੇ ਪੁਲਿਸ ਨੇ ਜਾਂਚ  ਦੌਰਾਨ ਮਣੀ ਸ਼ਰਮਾ ਦੀ ਲਾਸ਼ ਨੂੰ ਖਾਲੜਾ ਨਹਿਰ ਤੋਂ ਬਰਾਮਦ ਕੀਤਾ ਹੈ।

Advertisements

ਇਸ ਤੋਂ ਬਾਅਦ ਪੁਲਿਸ ਨੇ ਰਜਨੀ ਸ਼ਰਮਾ ਅਤੇ ਉਸਦੇ ਪ੍ਰੇਮੀ ਸੋਨੂੰ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਪੁੱਛਗਿੱਛ ਦੇ ਦੌਰਾਨ ਰਜਨੀ ਸ਼ਰਮਾ ਨੇ ਦੱਸਿਆ ਕਿ ਪਿਛਲੇ ਚਾਰ ਸਾਲਾਂ ਤੋ ਉਸਦੇ ਸੋਨੂੰ ਨਾਮ ਦੇ ਵਿਅਕਤੀ ਨਾਲ ਨਾਜਾਇਜ਼ ਸੰਬੰਧ ਸਨ ਜੋ ਕਿ ਉਨ੍ਹਾਂ ਦੇ ਘਰ ਦੇ ਸਾਹਮਣੇ ਫ਼ੋਟੋਗ੍ਰਾਫ਼ਰ ਦੀ ਦੁਕਾਨ ਤੇ ਕੰਮ ਕਰਦਾ ਸੀ ਅਤੇ ਇਸ ਸੰਬੰਧ ਦੇ ਕਾਰਨ ਦੋਵਾਂ ਨੇ ਮਿਲ ਕੇ ਮਣੀ ਸ਼ਰਮਾ ਦਾ ਗਲਾ ਘੋਟ ਕੇ ਕਤਲ ਕਰ ਦਿੱਤਾ।  ਦੋਵਾਂ ਆਰੋਪੀਆਂ ਨੇ ਆਪਣਾ ਜੁਰਮ ਕਬੂਲ ਕੀਤਾ ਹੈ। ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਇਸ ਮਾਮਲੇ ਵਿੱਚ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਨਾ ਹੈ।

LEAVE A REPLY

Please enter your comment!
Please enter your name here