Sunday, October 18, 2026
Home Crime ਰਿਸ਼ਵਤ ਲੈਣ ਦੇ ਆਰੋਪ ‘ਚ ਸਹਾਇਕ ਜੇਲ੍ਹ ਸੁਪਰਡੈਂਟ ਗ੍ਰਿਫ਼ਤਾਰ

ਰਿਸ਼ਵਤ ਲੈਣ ਦੇ ਆਰੋਪ ‘ਚ ਸਹਾਇਕ ਜੇਲ੍ਹ ਸੁਪਰਡੈਂਟ ਗ੍ਰਿਫ਼ਤਾਰ

ਪਟਿਆਲਾ (ਦ ਸਟੈਲਰ ਨਿਊਜ਼)। ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਦੇ ਖਿਲਾਫ਼ ਚਲਾਈ ਗਈ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਿਲ ਕੀਤੀ ਹੈ। ਵਿਜਿਲੈਂਸ ਨੇ ਪਟਿਆਲਾ ਦੇ ਸਹਾਇਕ ਜੇਲ੍ਹ ਸੁਪਰਡੈਂਟ ਭਿਵਮਤੇਜ ਸਿੰਗਲਾ ਨੂੰ 10,000 ਰੁਪਏ ਰਿਸ਼ਵਤ ਲੈਣ ਦੇ ਆਰੋਪ ਵਿੱਚ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਮੁਤਾਬਕ ਸ਼ਿਕਾਇਤਕਰਤਾ ਨੇ ਭਿਵਮਤੇਜ ਤੇ ਆਰੋਪ ਲਗਾਇਆ ਸੀ ਕਿ ਆਰੋਪੀ ਨਾਭਾ ਜੇਲ੍ਹ ਵਿੱਚ ਕੈਦ ਉਸਦੇ ਪਤੀ ਨੂੰ ਪਰੇਸ਼ਾਨ ਕਰ ਰਿਹਾ ਸੀ ਅਤੇ 20,000 ਰੁਪਏ  ਰਿਸ਼ਵਤ ਵਜੋਂ ਮੰਗ ਰਿਹਾ ਸੀ ਪਰ ਉਨ੍ਹਾਂ ਨੇ 10,000 ਰੁਪਏ ਰਿਸ਼ਵਤ ਵਜੋਂ ਦਿੱਤੇ।

Advertisements

ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੁੱਖਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿਖੇ ਦਰਜ ਸ਼ਿਕਾਇਤ ਦੀ ਜਾਂਚ ਤੋਂ ਬਾਅਦ ਉਕਤ ਸਹਾਇਕ ਜੇਲ੍ਹ ਸੁਪਰਡੈਂਟ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਆਰੋਪੀ ਦੇ ਖਿਲਾਫ਼ ਪਟਿਆਲਾ ਵਿਖੇ ਭ੍ਰਿਸ਼ਟਾਚਾਰ ਦਾ ਮੁਕਦਮਾ ਦਰਜ ਕੀਤਾ ਗਿਆ ਸੀ। ਇਸ ਘਟਨਾ ਤੋਂ ਬਾਅਦ ਆਰੋਪੀ ਫਰਾਰ ਹੋ ਗਿਆ ਸੀ  ਪਰ ਅਦਾਲਤ ਵਿੱਚ ਉਸ ਵਲੋਂ ਆਤਮ- ਸਮਰਪਣ ਕਰਨ ਤੋਂ ਬਾਅਦ ਵਿਜੀਲੈਂਸ ਬਿਊਰੋ ਵੱਲੋਂ ਉਸਦਾ ਇਕ ਦਿਨ ਦਾ ਰਿਮਾਂਡ ਲਿਆ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਇਸ ਮਾਮਲੇ ਦੀ ਜਾਂਚ ਜਾਰੀ ਹੈ।

LEAVE A REPLY

Please enter your comment!
Please enter your name here