
ਚੰਡੀਗੜ੍ਹ (ਦ ਸਟੈਲਰ ਨਿਊਜ਼)। ਪੰਜਾਬ ਦੇ ਵਿੱਚ ਹੜ੍ਹਾਂ ਕਾਰਨ ਤਬਾਹੀ ਮਚੀ ਹੋਈ ਹੈ। ਘੱਗਰ ਦਰਿਆ ਵਿੱਚ ਪਾਣੀ ਦਾ ਪੱਧਰ ਵੱਧਣ ਕਾਰਨ ਆਸਪਾਸ ਦੇ ਪਿੰਡਾਂ ਵਿੱਚ ਸਹਿਮ ਦਾ ਮਾਹੌਲ ਪੈਦਾ ਹੋ ਗਿਆ ਹੈ। ਜਾਣਕਾਰੀ ਅਨੁਸਾਰ ਘੱਗਰ ਦਰਿਆ ਵਿੱਚ ਅੱਜ ਸਵੇਰੇ 70,000 ਕਿਊਸਿਕ ਪਾਣੀ ਦਾ ਪੱਧਰ ਨੂੰ ਪਾਰ ਕਰ ਗਿਆ। ਮੋਹਾਲੀ ਪ੍ਰਸ਼ਾਸਨ ਵੱਲੋਂ ਆਸ-ਪਾਸ ਦੇ ਪਿੰਡਾਂ ਨੂੰ ਅਡਵਾਈਜ਼ਰੀ ਜਾਰੀ ਕੀਤੀ ਗਈ ਹੈ।

ਪ੍ਰਸ਼ਾਸਨ ਵੱਲੋਂ 9 ਪਿੰਡਾਂ ਟਿਵਾਣਾ, ਖਜੂਰ ਮੰਡੀ, ਸਾਧਾਂਪੁਰ, ਸਰਸੀਨੀ, ਆਲਮਗੀਰ, ਡੰਗਢੇਰਾ, ਮੁਬਾਰਿਕਪੁਰ, ਮੀਰਪੁਰ ਤੇ ਬਾਕਰਪੁਰ ਦੇ ਘੱਗਰ ਦੇ ਪਾਣੀ ਨਾਲ ਪ੍ਰਭਾਵਤ ਹੋਣ ਨੂੰ ਲੈ ਕੇ ਖਦਸ਼ਾ ਜਤਾਇਆ ਹੈ ਅਤੇ ਪਿੰਡ ਦੇ ਲੋਕਾਂ ਨੂੰ ਸੁਚੇਤ ਰਹਿਣ ਲਈ ਕਿਹਾ ਗਿਆ ਹੈ। ਇਸ ਵਿੱਚ ਕਿਹਾ ਗਿਆ ਹੈ ਕਿ ਘੱਗਰ ਦਰਿਆ ਦੇ ਕੈਚਮੈਂਟ ਖੇਤਰ ਵਿੱਚ ਮੀਂਹ ਵਧਣ ਅਤੇ ਸੁਖਨਾ ਗੇਟ ਖੋਲ੍ਹਣ ਕਾਰਨ, ਤੇਹ ਡੇਰਾਬੱਸੀ ਸਬ-ਡਿਵੀਜ਼ਨ ਦੇ ਕੰਢਿਆਂ ‘ਤੇ ਸਥਿਤ ਪਿੰਡਾਂ ਦੇ ਵਸਨੀਕਾਂ ਨੂੰ ਸੁਚੇਤ ਰਹਿਣ ਦੀ ਸਲਾਹ ਦਿੱਤੀ ਜਾਂਦੀ ਹੈ। ਜ਼ਿਲ੍ਹਾ ਵੱਲੋਂ ਇਸ ਦੇ ਨਾਲ ਹੀ ਡੀਸੀ ਦਫ਼ਤਰ ਕੰਟਰੋਲ ਰੂਮ: 0172-2219506, ਮੋਬਾਇਲ: 76580-51209 ਅਤੇ ਉਪ ਮੰਡਲ ਡੇਰਾਬੱਸੀ 01762-28322 ਵੀ ਜਾਰੀ ਕੀਤੇ ਗਏ ਹਨ।











