Saturday, October 31, 2026
Home Punjab ਹੋਮੀ ਭਾਬਾ ਕੈਂਸਰ ਹਸਪਤਾਲ ਵੱਲੋਂ ਕੈਂਸਰ ਜਾਗਰੂਕਤਾ ਅਤੇ ਚੈੱਕਅਪ ਕੈਂਪ ਲਗਾਇਆ

ਹੋਮੀ ਭਾਬਾ ਕੈਂਸਰ ਹਸਪਤਾਲ ਵੱਲੋਂ ਕੈਂਸਰ ਜਾਗਰੂਕਤਾ ਅਤੇ ਚੈੱਕਅਪ ਕੈਂਪ ਲਗਾਇਆ

ਰੂਪਨਗਰ (ਦ ਸਟੈਲਰ ਨਿਊਜ਼), ਰਿਪੋਰਟ-ਧਰੂਵ ਨਾਰੰਗ। ਨੇੜਲੇ ਪਿੰਡ ਫੂਲਪੁਰ ਗਰੇਵਾਲ ਵਿਖੇ ਹੋਮੀ ਭਾਬਾ ਕੈਂਸਰ ਹਸਪਤਾਲ ਸੰਗਰੂਰ ਅਤੇ ਮੁੱਲਾਂਪੁਰ ਵੱਲੋਂ ਕੈਂਸਰ ਜਾਗਰੂਕਤਾ ਅਤੇ ਚੈੱਕਅਪ ਕੈਂਪ ਲਗਾਇਆ ਗਿਆ। ਇਸ ਕੈਂਪ ਦੌਰਾਨ ਔਰਤਾਂ ਦੇ ਛਾਤੀ ਦੇ ਕੈਂਸਰ, ਮੂੰਹ ਦੇ ਕੈਂਸਰ ਅਤੇ ਬੱਚੇਦਾਨੀ ਦੇ ਕੈਂਸਰ ਸਬੰਧੀ ਜਾਣਕਾਰੀ ਦਿੱਤੀ ਗਈ ਅਤੇ ਚੈਕ ਅੱਪ

Advertisements

ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਹਾਜ਼ਰ ਔਰਤਾਂ ਦਾ ਚੈੱਕਅਪ ਅਤੇ ਟੈਸਟ ਕੀਤਾ ਗਿਆ ਅਤੇ ਔਰਤਾਂ ਨੂੰ ਕੈਂਸਰ ਦੇ ਮੁੱਢਲੇ ਲੱਛਣਾਂ ਦੀ ਵਿਸਥਾਰਤ ਜਾਣਕਾਰੀ ਦਿੱਤੀ ਗਈ। ਇਸ ਤੋਂ ਇਲਾਵਾ ਮਰਦਾਂ ਦੇ ਮੂੰਹ ਦੇ ਕੈਂਸਰ ਸਬੰਧੀ ਚੈਕਅੱਪ ਕੀਤੇ ਗਏ ਅਤੇ ਕੈਂਸਰ ਸਬੰਧੀ ਜਾਣਕਾਰੀ ਦਿੱਤੀ ਗਈ । ਇਸ ਮੌਕੇ ਹਾਜ਼ਰ ਡਾਕਟਰ ਦੀਪਕ ਮਹਿਰਾ ਅਤੇ ਡਾਕਟਰ ਪੱਲਵੀ ਰਾਜਪੂਤ ਅਤੇ ਉਨ੍ਹਾਂ ਦੀ ਟੀਮ ਵੱਲੋਂ ਕੈਂਸਰ ਦੇ ਕਾਰਨ ਅਤੇ ਲੱਛਣਾਂ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਜੇਕਰ ਕੈਂਸਰ ਦਾ ਮੁੱਢਲੀ ਸਟੇਜ ਤੇ ਹੀ ਪਤਾ ਲੱਗ ਜਾਂਦਾ ਹੈ ਤਾਂ ਇਸ ਦਾ ਇਲਾਜ ਸੰਭਵ ਹੈ । ਇਸ ਕੈਂਪ ਨੂੰ ਕਾਮਯਾਬ ਬਣਾਉਣ ਲਈ ਗ੍ਰਾਮ ਪੰਚਾਇਤ ਫੂਲਪੁਰ ਗਰੇਵਾਲ, ਗੁਰਦੁਆਰਾ ਪ੍ਰਬੰਧਕ ਕਮੇਟੀ,ਯੂਥ ਕਲੱਬ ਗਰੇਵਾਲ, ਮਹਿਲਾ ਮੰਡਲ ਅਤੇ ਨਗਰ ਨਿਵਾਸੀਆਂ ਵੱਲੋਂ ਪੂਰਨ ਸਹਿਯੋਗ ਦਿੱਤਾ ਗਿਆ। ਇਸ ਮੌਕੇ ਸਰਪੰਚ ਕੁਲਵਿੰਦਰ ਕੌਰ, ਬਲਵਿੰਦਰ ਸਿੰਘ, ਅਮ੍ਰਿਤਪਾਲ ਸਿੰਘ, ਮਨਜਿੰਦਰ ਸਿੰਘ, ਦਵਿੰਦਰ ਕੌਰ, ਸੁਰਜੀਤ ਕੌਰ ( ਸਾਰੇ ਪੰਚਾਇਤ ਮੈਂਬਰ) , ਚਰਨਜੀਤ ਕੌਰ ਆਸ਼ਾ ਵਰਕਰ,ਗੁਰਵਿੰਦਰ ਸਿੰਘ, ਅਵਤਾਰ ਸਿੰਘ, ਰਵਿੰਦਰ ਸਿੰਘ ਨੰਬਰਦਾਰ, ਸਤਨਾਮ ਸਿੰਘ, ਸੁਖਬੀਰ ਸਿੰਘ, ਕੁਲਵਿੰਦਰ ਸਿੰਘ,ਹਰਦੀਪ ਸਿੰਘ ਆਦਿ ਹਾਜ਼ਰ ਸਨ

LEAVE A REPLY

Please enter your comment!
Please enter your name here