
ਅੰਮ੍ਰਿਤਸਰ (ਦ ਸਟੈਲਰ ਨਿਊਜ਼)। ਅੰਮ੍ਰਿਤਸਰ ਦੇ ਪਿੰਡ ਮੂਲੇ ਚੱਕ ਦੇ ਵਾਸੀਆਂ ਨੇ ਵਿਕਾਸ ਕਾਰਜਾਂ ਦੇ ਲੰਬੇ ਸਮੇਂ ਤੋਂ ਰੁਕਣ ਤੇ ਸਰਕਾਰੀ ਅਧਿਕਾਰੀਆਂ ਦੀ ਲਾਪਰਵਾਹੀ ਵਿਰੁੱਧ ਰੋਸ਼ ਪ੍ਰਗਟ ਕੀਤਾ ਹੈ। ਪਿੰਡ ਦੇ ਲੋਕਾਂ ਨੇ ਦੱਸਿਆ ਕਿ ਲਗਭਗ ਪਿਛਲੇ ਸਵਾ ਸਾਲ ਤੋਂ ਪਿੰਡ ਦਾ ਕੋਈ ਵਿਕਾਸ ਨਹੀਂ ਹੋਇਆ। ਇੱਥੇ ਨਾ ਤਾ ਕੋਈ ਗਲੀਆਂ ਬਣੀਆਂ, ਨਾ ਹੀ ਕੋਈ ਸੀਵਰੇਜ ਦਾ ਕੰਮ ਪੂਰਾ ਹੋਇਆ ਅਤੇ ਨਾ ਹੀ ਪਾਣੀ ਦੀ ਨਿਕਾਸੀ ਦਾ ਪ੍ਰਬੰਧ ਹੋਇਆ।

ਪਿੰਡ ਵਾਸੀਆਂ ਨੇ ਦੱਸਿਆ ਕਿ ਗਲੀਆਂ ਵਿੱਚ ਚਿੱਕੜ ਅਤੇ ਗੰਦੇ ਪਾਣੀ ਕਾਰਨ ਲੋਕਾਂ ਨੂੰ ਕਾਫ਼ੀ ਔਕੜਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਬੱਚਿਆਂ ਨੂੰ ਵੀ ਸਕੂਲ ਆਉਣ-ਜਾਣ ਵਿੱਚ ਕਾਫੀ ਪਰੇਸ਼ਾਨੀ ਆ ਰਹੀ ਹੈ। ਜਾਣਕਾਰੀ ਮੁਤਾਬਕ ਲੋਕਾਂ ਨੇ ਦੱਸਿਆ ਕਿ ਸੀਵਰੇਜ ਦਾ ਕੰਮ ਅਧੂਰਾ ਛੱਡ ਦਿੱਤਾ ਗਿਆ। ਲੋਕਾਂ ਨੇ ਡੀਸੀ ਅੰਮ੍ਰਿਤਸਰ ਅਤੇ ਮੁੱਖ ਮੰਤਰੀ ਨੂੰ ਵੀ ਲਿਖਤੀ ਅਰਜ਼ੀ ਦਿੱਤੀ ਹੈ ਕਿ ਮੂਲੇ ਚੱਕ ਦਾ ਪਾਣੀ ਡਰੇਨ ਕਰਕੇ ਨਿਕਾਸੀ ਦੀ ਪੱਕੀ ਪ੍ਰਣਾਲੀ ਬਣਾਈ ਜਾਵੇ ਅਤੇ ਪਿੰਡ ਦੇ ਬਾਕੀ ਅਧੂਰੇ ਕੰਮ ਵੀ ਜਲਦ ਸ਼ੁਰੂ ਕੀਤੇ ਜਾਣ।











