
ਗੁਰਦਾਸਪੁਰ (ਦ ਸਟੈਲਰ ਨਿਊਜ਼)। ਗੁਰਦਾਸਪੁਰ ਦੇ ਵਧੀਕ ਜ਼ਿਲ੍ਹਾ ਮੈਜਿਸਟ੍ਰੇਰਟ ਡਾ.ਹਰਜਿੰਦਰ ਸਿੰਘ ਬੇਦੀ ਵਲੋਂ ਐਲਾਨ ਕੀਤਾ ਗਿਆ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪਵਿੱਤਰ ਵਿਆਹ ਦਿਵਸ ਤੇ ਸ਼ਰਾਬ ਦੀਆਂ ਦੁਕਾਨਾਂ ਬੰਦ ਰਹਿਣਗੀਆਂ। ਜਾਣਕਾਰੀ ਮੁਤਾਬਕ ਪੰਜਾਬ ਸਰਕਾਰ ਦੇ ਆਬਕਾਰੀ ਅਤੇ ਕਰ ਵਿਭਾਗ ਨੇ ਇੱਕ ਪੱਤਰ ਜਾਰੀ ਕਰਕੇ ਇਸ ਫੈਸਲੇ ਨੂੰ ਮਨਜ਼ੂਰੀ ਦੇ ਦਿੱਤੀ ਹੈ।

ਇਸ ਫੈਸਲੇ ਅਨੁਸਾਰ ਨਗਰ ਨਿਗਮ ਬਟਾਲਾ ਦੀ ਹੱਦ ਅੰਦਰ ਸਾਰੀਆਂ ਸ਼ਰਾਬ ਦੀਆਂ ਦੁਕਾਨਾਂ ਬੰਦ ਰਹਿਣਗੀਆਂ ਅਤੇ ਬਟਾਲਾ ਸ਼ਹਿਰ ਦੇ ਸਾਰੇ ਹੋਟਲ ਅਤੇ ਕਲੱਬ ਵੀ ਬੰਦ ਰਹਿਣਗੇ। ਜ਼ਿਲ੍ਹਾ ਪ੍ਰਸ਼ਾਸਨ ਅਨੁਸਾਰ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਪੰਜਾਬ ਆਬਕਾਰੀ ਐਕਟ ਦੇ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।












