Saturday, October 24, 2026
Home Chandigarh ਮਜੀਠੀਆ ਦੀ ਬੈਰਕ ਬਦਲਣ ਦਾ 1 ਸਤੰਬਰ ਨੂੰ ਆਵੇਗਾ ਫੈਸਲਾ

ਮਜੀਠੀਆ ਦੀ ਬੈਰਕ ਬਦਲਣ ਦਾ 1 ਸਤੰਬਰ ਨੂੰ ਆਵੇਗਾ ਫੈਸਲਾ

ਚੰਡੀਗੜ੍ਹ (ਦ ਸਟੈਲਰ ਨਿਊਜ਼)। ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਮਾਮਲੇ ਵਿੱਚ ਵੱਡੀ ਅਪਡੇਟ ਸਾਹਮਣੇ ਆਈ ਹੈ। ਬਿਕਰਮ ਸਿੰਘ ਮਜੀਠੀਆ ਦੀ ਬੈਰਕ ਬਦਲਣ ਵਾਲੀ ਅਰਜ਼ੀ ਅੱਜ ਮੋਹਾਲੀ ਅਦਾਲਤ ‘ਚ ਸੁਣਵਾਈ ਹੋਈ ਹੈ। ਇਸ ਮੌਕੇ ਦੋਵਾਂ ਧਿਰਾਂ ਦੇ ਵਕੀਲਾਂ ਨੇ ਆਪੋ-ਆਪਣੀਆਂ ਦਲੀਲਾਂ ਅਦਾਲਤ ਅੱਗੇ ਰੱਖੀਆ। ਦੁਪਹਿਰ ਤੋ ਬਾਅਦ ਹੋਈ ਸੁਣਵਾਈ ਉਪਰੰਤ ਜੱਜ ਹਰਦੀਪ ਸਿੰਘ ਦੀ ਅਦਾਲਤ ਨੇ ਦਲੀਲਾਂ ਸੁਣਨ ਉਪਰੰਤ ਬੈਰਕ ਬਦਲਣ ਵਾਲੀ ਅਰਜ਼ੀ ’ਤੇ ਫੈਸਲੇ ਨੂੰ ਰਾਖਵਾਂ ਰੱਖ ਲਿਆ ਹੈ। 1 ਸਤੰਬਰ ਨੂੰ ਅਦਾਲਤ ਵਲੋਂ ਉਕਤ ਮਾਮਲੇ ’ਤੇ ਫ਼ੈਸਲਾ ਸੁਣਾਇਆ ਜਾਵੇਗਾ। ਬਿਕਰਮ ਸਿੰਘ ਮਜੀਠੀਆ ਦੇ ਵਕੀਲ ਨੇ ਜੇਲ੍ਹ ’ਚ ਮਜੀਠੀਆ ਦੀ ਬੈਰਕ ਨੂੰ ਬਦਲਣ ਸੰਬੰਧੀ ਬੀਤੇ ਦਿਨੀਂ ਮੋਹਾਲੀ ਅਦਾਲਤ ਵਿਚ ਅਰਜੀ ਦਾਇਰ ਕੀਤੀ ਸੀ। ਇਸਦੀ ਸੁਣਵਾਈ ਅੱਜ ਵੀ ਅਦਾਲਤ ‘ਚ ਹੋਈ ਹੈ ਪਰ ਇਸ ਮਾਮਲੇ ਤੇ ਫੈਸਲਾ ਅਦਾਲਤ ਵੱਲੋਂ ਸੋਮਵਾਰ ਨੂੰ ਫੈਸਲਾ ਸੁਣਾਇਆ ਜਾਵੇਗਾ।

Advertisements

ਇਸ ਤੋਂ ਇਲਾਵਾ ਬਿਕਰਮ ਸਿੰਘ ਮਜੀਠੀਆ ਦੀ ਨਿਆਂਇਕ ਹਿਰਾਸਤ ਖਤਮ ਹੋਣ ਉਪਰੰਤ ਬੀਤੇ ਦਿਨੀਂ ਮੋਹਾਲੀ ਅਦਾਲਤ ਵਿੱਚ ਮੁੜ ਪੇਸ਼ ਕੀਤਾ ਗਿਆ ਸੀ, ਜਿਥੋਂ ਅਦਾਲਤ ਨੇ 6 ਸਤੰਬਰ ਤੱਕ ਨਿਆਂਇਕ ਹਿਰਾਸਤ ਵਿੱਚ ਵਾਧਾ ਕਰ ਦਿੱਤਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਨਾਭਾ ਦੀ ਜੇਲ੍ਹ ਵਿਚ ਬੰਦ ਹਨ।

LEAVE A REPLY

Please enter your comment!
Please enter your name here