Tuesday, October 13, 2026
Home Chandigarh ਪੰਜਾਬ ‘ਚ ਭਾਰੀ ਮੀਂਹ ਅਤੇ ਤੇਜ਼ ਹਵਾਵਾਂ ਚੱਲਣ ਦਾ ਹਾਈ ਅਲਰਟ ਜਾਰੀ

ਪੰਜਾਬ ‘ਚ ਭਾਰੀ ਮੀਂਹ ਅਤੇ ਤੇਜ਼ ਹਵਾਵਾਂ ਚੱਲਣ ਦਾ ਹਾਈ ਅਲਰਟ ਜਾਰੀ

ਚੰਡੀਗੜ੍ਹ (ਦ ਸਟੈਲਰ ਨਿਊਜ਼)। ਮੌਸਮ ਵਿਭਾਗ ਚੰਡੀਗੜ੍ਹ ਵੱਲੋਂ ਜਾਣਕਾਰੀ ਅਨੁਸਾਰ ਅਗਲੇ ਕੁਝ ਘੰਟਿਆਂ ਵਿੱਚ ਕਈ ਸੂਬਿਆਂ ‘ਚ ਭਾਰੀ ਮੀਂਹ ਪੈ ਸਕਦਾ ਹੈ। ਆਈਐਮਡੀ ਅਨੁਸਾਰ, ਮੋਹਾਲੀ, ਫਤਿਹਗੜ੍ਹ ਸਾਹਿਬ, ਰੂਪਨਗਰ, ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) ਅਤੇ ਹੁਸ਼ਿਆਰਪੁਰ ਦੇ ਇਲਾਕਿਆਂ ਵਿੱਚ ਗਰਜ-ਤੂਫ਼ਾਨ ਦੇ ਨਾਲ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਕਈ ਇਲਾਕਿਆਂ ਵਿੱਚ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ। ਇਸ ਦੌਰਾਨ, ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਗਈ ਹੈ।

Advertisements

ਦੇਸ਼ ਦੇ ਕਈ ਹਿੱਸਿਆਂ ਵਿੱਚ ਮੌਸਮ ਭਿਆਨਕ ਰੂਪ ਦਿਖਾ ਸਕਦਾ ਹੈ। ਪੰਜਾਬ ਸਣੇ ਕਈ ਸੂਬਿਆਂ ਵਿਚ ਅੱਜ ਸ਼ਾਮ ਭਾਰੀ ਮੀਂਹ ਪੈ ਸਕਦਾ ਹੈ। ਭਾਰਤੀ ਮੌਸਮ ਵਿਭਾਗ ਨੇ ਪੰਜਾਬ, ਦਿੱਲੀ, ਹਿਮਾਚਲ ਪ੍ਰਦੇਸ਼, ਬਿਹਾਰ, ਉੱਤਰ ਪ੍ਰਦੇਸ਼ ਅਤੇ ਉਤਰਾਖੰਡ ਵਰਗੇ ਰਾਜਾਂ ਵਿੱਚ ਭਾਰੀ ਬਾਰਿਸ਼ ਹੋਣ ਦੀ ਚਿਤਾਵਨੀ ਜਾਰੀ ਕੀਤੀ ਹੈ। ਇਨ੍ਹਾਂ ਵਿੱਚੋਂ ਖਾਸ ਕਰਕੇ ਹਿਮਾਚਲ ਪ੍ਰਦੇਸ਼ ਵਿੱਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

LEAVE A REPLY

Please enter your comment!
Please enter your name here