
ਅੰਮ੍ਰਿਤਸਰ (ਦ ਸਟੈਲਰ ਨਿਊਜ਼)। ਅੰਮ੍ਰਿਤਸਰ ਦੇ ਬਟਾਲਾ ਰੋਡ ਤੇ ਬੀਤੀ ਰਾਤ ਮੋਟਰਸਾਈਕਲ ਸਵਾਰ 2 ਨੌਜਵਾਨਾਂ ਨੇ ਇੱਕ ਰੈਸਟੋਰੈਂਟ ਮਾਲਕ ਤੇ ਗੋਲੀਆਂ ਚੱਲਾ ਕੇ ਉਸਨੂੰ ਮੌਤ ਦੇ ਘਾਟ ਉਤਾਰ ਦਿੱਤਾ।ਦੱਸਿਆ ਜਾ ਰਿਹਾ ਹੈ ਕਿ ਲਾਰੈਂਸ ਬਿਸ਼ਨੋਈ ਗੈਂਗ ਨੇ ਸੋਸ਼ਲ ਮੀਡੀਆ ਤੇ ਪੋਸਟ ਪਾ ਕੇ ਇਸ ਵਾਰਦਾਤ ਦੀ ਜ਼ਿੰਮੇਵਾਰੀ ਲਈ ਹੈ।ਜਾਣਕਾਰੀ ਮੁਤਾਬਕ ਆਰੋਪੀਆਂ ਨੇ ਮਾਲਕ ਆਸ਼ੂਤੋਸ਼ ਮਹਾਜਨ ਕੋਲੋਂ ਪਾਣੀ ਦੀ ਬੋਤਲ ਮੰਗੀ ਸੀ ਜਦੋਂ ਮਾਲਕ ਬੋਤਲ ਦੇਣ ਲੱਗਾ ਤਾਂ ਹਮਲਾਵਰਾਂ ਨੇ ਉਸ ਤੇ ਛੇ ਗੋਲੀਆਂ ਚਲਾਈਆਂ, ਜਿਸ ਵਿਚੋਂ ਆਸ਼ੂਤੋਸ਼ ਤਿੰਨ ਗੋਲੀਆ ਦਾ ਸ਼ਿਕਾਰ ਹੋਇਆ ਅਤੇ ਉਸਨੂੰ ਜ਼ਖਮੀ ਹਾਲਤ ਵਿੱਚ ਨਿੱਜੀ ਹਸਪਤਾਲ ਲਿਜਾਇਆ ਗਿਆ,ਜਿੱਥੇ ਇਲਾਜ ਦੌਰਾਨ ਡਾਕਟਰਾਂ ਨੇ ਉਸਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ।

ਇਸ ਘਟਨਾ ਤੋਂ ਬਾਅਦ ਆਰੋਪੀ ਫਰਾਰ ਹੋ ਗਏ।ਪੁਲਿਸ ਨੇ ਮੌਕੇ ਤੇ ਪਹੁੰਚ ਕੇ ਸੀਸੀਟੀਵੀ ਫੁਟੇਜ ਦੀ ਮਦਦ ਨਾਲ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।ਪੁਲਿਸ ਨੇ ਦੱਸਿਆ ਕਿ ਜਲਦ ਹੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਜਾਵੇਗਾ। ਜਦਕਿ ਰੈਸਟੋਰੇਂਟ ਦੇ ਵਰਕਰਾਂ ਨੇ ਦੱਸਿਆ ਕਿ ਉਨ੍ਹਾਂ ਨੇ ਪਹਿਲਾਂ ਹੀ ਪੁਲਿਸ ਨੂੰ ਇਸ ਮਾਮਲੇ ਦੀ ਜਾਣਕਾਰੀ ਦਿੱਤੀ ਸੀ ਅਤੇ ਜੇਕਰ ਪੁਲਿਸ ਸਮੇਂ ਤੇ ਆੳਂੁਦੀ ਤਾਂ ਆਰੋਪੀਆਂ ਨੂੰ ਗ੍ਰਿਫ਼ਤਾਰ ਕੀਤਾ ਜਾ ਸਕਦਾ ਸੀ।












