
ਜਲੰਧਰ (ਦ ਸਟੈਲਰ ਨਿਊਜ਼)। ਜਲੰਧਰ ਦੇ ਨਹਿਰੂ ਗਾਰਡਨ ਸਕੂਲ ਦੇ ਨੇੜੇ ਰਵੀ ਰੈਜ਼ੀਡੈਂਸੀ ਹੋਟਲ ਵਿੱਚ ਪੁਲਿਸ ਵਲੋਂ 23 ਸਾਲਾਂ ਲੜਕੀ ਦੀ ਲਾਸ਼ ਬਰਾਮਦ ਕੀਤੀ ਗਈ ਹੈ। ਮ੍ਰਿਤਕ ਲੜਕੀ ਦੀ ਪਹਿਚਾਣ ਅਨਮੋਲ ਗਿੱਲ ਵਜੋਂ ਹੋਈ ਹੈ ਜੋ ਕਿ ਅੰਮ੍ਰਿਤਸਰ ਦੀ ਵਸਨੀਕ ਦੱਸੀ ਜਾ ਰਹੀ ਹੈ।

ਜਾਣਕਾਰੀ ਮੁਤਾਬਕ ਹੋਟਲ ਵਰਕਰਾਂ ਨੇ ਦੱਸਿਆ ਕਿ ਅਨਮੋਲ ਨੇ ਇੱਕ ਮੁੰਡੇ ਨਾਲ ਕਮਰਾ ਕਿਰਾਏ ਤੇ ਲਿਆ ਸੀ, ਜਿਸਨੂੰ ਉਸਨੇ ਆਪਣਾ ਚਚੇਰਾ ਭਰਾ ਦੱਸਿਆ ਸੀ। ਪੁਲਿਸ ਨੇ ਦੱਸਿਆ ਕਿ ਅਜੇ ਮੌਤ ਦਾ ਕਾਰਨ ਨਹੀਂ ਪਤਾ ਲੱਗਿਆ। ਲਾਸ਼ ਨੂੰ ਪੋਸਟਮਾਰਟਮ ਲਈ ਹਸਪਤਾਲ ਭੇਜਿਆ ਗਿਆ ਹੈ ਅਤੇ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਇਸ ਪੂਰੇ ਮਾਮਲੇ ਦੀ ਪੁਸ਼ਟੀ ਹੋ ਸਕਦੀ ਹੈ।












