Sunday, October 18, 2026
Home Punjab ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਸਮਗਰੀ ਦੀ ਵੰਡ ਨਿਰਵਿਘਨ...

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਸਮਗਰੀ ਦੀ ਵੰਡ ਨਿਰਵਿਘਨ ਜਾਰੀ

ਗੁਰਦਾਸਪੁਰ (ਦ ਸਟੈਲਰ ਨਿਊਜ਼)। ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਰਾਹਤ ਸਮਗਰੀ ਦੀ ਵੰਡ ਲਗਾਤਾਰ ਜਾਰੀ ਹੈ। ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨੀਵੇਂ ਖੇਤਰਾਂ ਵਿਚ ਰਹਿ ਰਹੇ ਲੋਕਾਂ, ਜੋ ਅਜੇ ਵੀ ਆਪਣਾ ਘਰ ਨਹੀਂ ਛੱਡਣਾ ਚਾਹੁੰਦੇ, ਦੇ ਦਰਾਂ ਤੱਕ ਕਿਸ਼ਤੀਆਂ ਰਾਹੀਂ ਪਹੁੰਚ ਕਰਕੇ ਲੋੜੀਂਦੀ ਸਮਗਰੀ ਦੀ ਵੰਡ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪ੍ਰਸ਼ਾਸਨ ਦੀਆਂ ਟੀਮਾਂ ਵੱਲੋਂ ਮਕੌੜਾ ਪੱਤਣ, ਕਲਾਨੌਰ ਅਤੇ ਡੇਰਾ ਬਾਬਾ ਨਾਨਕ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਰਾਸ਼ਨ ਕਿੱਟਾਂ, ਸੈਨੇਟਰੀ ਪੈਡਜ਼, ਤਰਪਾਲਾਂ, ਮੱਛਰਦਾਨੀਆਂ ਤੇ ਹੋਰ ਜ਼ਰੂਰੀ ਵਸਤਾਂ ਦੀ ਵੰਡ ਕੀਤੀ ਜਾ ਰਹੀ ਹੈ।

Advertisements

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਦੇ ਨਾਲ ਰਾਹਤ ਕਾਰਜਾਂ ਵਿੱਚ  ਐੱਨ.ਡੀ.ਆਰ.ਐੱਫ. ਦੀਆਂ 6 ਟੀਮਾਂ, ਬੀ.ਐੱਸ.ਐੱਫ. ਦੀ ਇੱਕ ਟੀਮ ਅਤੇ ਭਾਰਤੀ ਫ਼ੌਜ ਦੀਆਂ 4 ਟੀਮਾਂ ਸਹਿਯੋਗ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਕਲਗ਼ੀਧਰ ਟਰੱਸਟ ਬੜੂ ਸਾਹਿਬ ਤੇ ਹੋਰ ਸਮਾਜ ਸੇਵੀ ਸੰਸਥਾਵਾਂ ਵੀ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਸੇਵਾ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਦੇ ਰਾਹਤ ਕਾਰਜ ਨਿਰਵਿਘਨ ਜਾਰੀ ਰਹਿਣਗੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਵਾਸੀ ਕਿਸੇ ਵੀ ਤਰ੍ਹਾਂ ਦੀ ਸਹਾਇਤਾ ਲਈ ਫਲੱਡ ਕੰਟਰੋਲ ਰੂਮ ਦੇ ਨੰਬਰ 01874-266376 ਅਤੇ 1800-180-1852 `ਤੇ ਸੰਪਰਕ ਕਰ ਸਕਦੇ ਹਨ।

LEAVE A REPLY

Please enter your comment!
Please enter your name here