Friday, November 20, 2026
Home Latest MP ਹਰਸਿਮਰਤ ਕੌਰ ਬਾਦਲ ਵੱਲੋ ਹੜ੍ਹ ਪੀੜਤਾਂ ਦੀ ਰਾਸ਼ਨ ਭੇਜ ਕੇ ਕੀਤੀ...

MP ਹਰਸਿਮਰਤ ਕੌਰ ਬਾਦਲ ਵੱਲੋ ਹੜ੍ਹ ਪੀੜਤਾਂ ਦੀ ਰਾਸ਼ਨ ਭੇਜ ਕੇ ਕੀਤੀ ਗਈ ਮਦਦ

ਬਠਿੰਡਾ (ਦ ਸਟੈਲਰ ਨਿਊਜ਼)। ਸ਼੍ਰੋਮਣੀ ਅਕਾਲੀ ਦਲ ਵੱਲੋਂ ਹੜ੍ਹ ਪੀੜਤਾਂ ਦੀ ਮਦਦ ਲਈ ਰਾਹਤ ਸਮੱਗਰੀ ਭੇਜਣ ਦੀ ਪ੍ਰਕਿਰਿਆ ਜਾਰੀ ਹੈ। ਸਾਬਕਾ ਕੇਂਦਰੀ ਮੰਤਰੀ ਅਤੇ ਬਠਿੰਡਾ ਤੋਂ ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਬਠਿੰਡਾ ਤੋਂ ਰਾਸ਼ਨ ਅਤੇ ਪਾਣੀ ਦਾ ਭਰਿਆ ਟਰੱਕ ਭੇਜਿਆ ਹੈ।
ਜਾਣਕਾਰੀ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਬਠਿੰਡਾ ਸ਼ਹਿਰ ਦੇ ਹਲਕਾ ਇੰਚਾਰਜ ਇਕਬਾਲ ਸਿੰਘ ਬਬਲੀ ਢਿੱਲੋਂ ਵੱਲੋਂ ਅਕਾਲੀ ਵਰਕਰ ਦੇ ਸਹਿਯੋਗ ਨਾਲ ਰਾਸ਼ਨ ਇਕੱਠਾ ਕਰਕੇ ਹੜ੍ਹ ਪੀੜਤਾ ਦੀ ਮਦਦ ਕੀਤੀ ਜਾ ਰਹੀ ਹੈ।ਹਰਸਿਮਰਤ ਕੌਰ ਬਾਦਲ ਇਸ ਮੌਕੇ ਤੇਂ ਹੜ੍ਹ ਪੀੜਤਾਂ ਦੀ ਮਦਦ ਲਈ ਹਰਸਿਮਰਤ ਕੌਰ ਬਾਦਲ ਨੇ ਹੈਲਪਲਾਈਨ ਨੰਬਰ ਵੀ ਜਾਰੀ ਕੀਤਾ।ਉਨ੍ਹਾਂ ਕਿਹਾ ਕਿ ਹੜਾਂ ਤੋਂ ਬਾਅਦ ਵੀ ਉਨਾਂ ਲੋਕਾਂ ਦੇ ਵਸੇਵੇ ਦੀ ਮਦਦ ਦੀ ਜਰੂਰਤ ਪਵੇਗੀ।

Advertisements

LEAVE A REPLY

Please enter your comment!
Please enter your name here