Thursday, October 8, 2026
Home Chandigarh ਭਾਖੜਾ ਡੈਮ ‘ਚੋਂ ਛੱਡਿਆ ਗਿਆ 5000 ਕਿਊਸਿਕ ਪਾਣੀ

ਭਾਖੜਾ ਡੈਮ ‘ਚੋਂ ਛੱਡਿਆ ਗਿਆ 5000 ਕਿਊਸਿਕ ਪਾਣੀ

ਚੰਡੀਗੜ੍ਹ (ਦ ਸਟੈਲਰ ਨਿਊਜ਼)। ਪੰਜਾਬ ਤੇ ਹਿਮਾਚਲ ਪ੍ਰਦੇਸ਼ ਵਿੱਚ ਹੋ ਰਹੀ ਭਾਰੀ ਬਰਸਾਤ ਕਾਰਨ ਭਾਖੜਾ ਡੈਮ ਵਿੱਚ ਪਾਣੀ ਦਾ ਪੱਧਰ ਵੱਧ ਰਿਹਾ ਹੈ। ਭਾਖੜਾ ਡੈਮ ਵਿੱਚ ਪਾਣੀ ਨੂੰ ਤੇਜ਼ੀ ਨਾਲ ਵੱਧਦਾ ਦੇਖ ਡੈਮ ਵਿੱਚੋਂ ਪਹਿਲਾਂ ਨਾਲੋਂ ਵੱਧ ਪਾਣੀ ਸਤਲੂਜ ਵਿੱਚ ਛੱਡ ਦਿੱਤਾ ਹੈ। ਇਸਦੇ ਨਾਲ ਹੀ ਸਤਲੁਜ ਦੇ ਕੰਢੇ ਵਸੇ ਪਿੰਡਾਂ ਵਿੱਚ ਚੇਤਾਵਨੀ ਜਾਰੀ ਕੀਤੀ ਗਈ ਹੈ।

Advertisements

ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪਿਛਲੇ ਚਾਰ ਪੰਜ ਘੰਟਿਆਂ ਤੋਂ ਲਗਾਤਾਰ ਪੈ ਰਹੀ ਭਾਰੀ ਮੀਂਹ ਕਰਕੇ ਭਾਖੜਾ ਡੈਮ ਵਿੱਚ ਪਾਣੀ ਦਾ ਪੱਧਰ 1678 ਫੁੱਟ ’ਤੇ ਪਹੁੰਚ ਗਿਆ ਹੈ ਜੋ ਕਿ ਖਤਰੇ ਦੇ ਨਿਸ਼ਾਨ ਦੇ ਬਹੁਤ ਨਜ਼ਦੀਕ ਹੈ ਇਸੇ ਕਰਕੇ ਭਾਖੜਾ ਡੈਮ ਵਿੱਚੋਂ 5000 ਕਿਊਸਿਕ ਹੋਰ ਵਾਧੂ ਪਾਣੀ ਛੱਡ ਦਿੱਤਾ ਹੈ। ਉਨ੍ਹਾਂ ਨੇ ਸਤਲੁਜ ਦਰਿਆ ਦੇ ਕੰਢੇ ਵਸੇ ਪਿੰਡਾਂ ਦੇ ਸਰਪੰਚਾਂ ਤੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਹਰ ਸਮੇਂ ਚੌਕਸ ਰਹਿਣ ਅਤੇ ਸੁਰੱਖਿਅਤ ਥਾਵਾਂ ਉੱਤੇ ਜਾਣ।

LEAVE A REPLY

Please enter your comment!
Please enter your name here