Monday, October 26, 2026
Home Chandigarh 7 ਸਤੰਬਰ ਤੱਕ ਪੰਜਾਬ ਦੇ ਸਕੂਲ ਅਤੇ ਕਾਲਜ ਰਹਿਣਗੇ ਬੰਦ

7 ਸਤੰਬਰ ਤੱਕ ਪੰਜਾਬ ਦੇ ਸਕੂਲ ਅਤੇ ਕਾਲਜ ਰਹਿਣਗੇ ਬੰਦ

ਚੰਡੀਗੜ੍ਹ (ਦ ਸਟੈਲਰ ਨਿਊਜ਼)। ਪੰਜਾਬ ਵਿੱਚ ਪੈ ਰਹੀ ਭਾਰੀ ਬਰਸਾਤ ਦੇ ਕਾਰਨ ਅਤੇ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਹੜ੍ਹ ਵਰਗੀ ਸਥਿਤੀ ਨੂੰ ਦੇਖਦੇ ਹੋਏ ਪੰਜਾਬ ਦੇ ਸਕੂਲਾਂ ਵਿੱਚ ਮੁੜ ਤੋਂ ਛੁੱਟੀਆਂ ਵਧਾ ਦਿੱਤੀਆਂ ਗਈਆਂ ਹਨ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸੂਬੇ ਦੇ ਸਾਰੇ ਸਕੂਲ ਹੁਣ 7 ਸਤੰਬਰ (ਐਤਵਾਰ) ਤੱਕ ਬੰਦ ਰਹਿਣਗੇ।

Advertisements

ਇਸ ਤੋਂ ਬਾਅਦ, ਸਕੂਲ ਸੋਮਵਾਰ, 8 ਸਤੰਬਰ ਨੂੰ ਦੁਬਾਰਾ ਖੁੱਲ੍ਹਣਗੇ। ਪੰਜਾਬ ਦੇ ਸਿੱਖਿਆ ਮੰਤਰੀ ਮਾਨਯੋਗ ਮੁੱਖ ਮੰਤਰੀ ਪੰਜਾਬ ਸ਼੍ਰੀ ਭਗਵੰਤ ਸਿੰਘ ਮਾਨ ਜੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਪੰਜਾਬ ਵਿੱਚ ਹੜ੍ਹਾਂ ਦੀ ਸਥਿਤੀ ਨੂੰ ਧਿਆਨ ਵਿੱਚ ਰੱਖਦੇ ਹੋਏ, ਸੂਬੇ ਦੇ ਸਾਰੇ ਸਰਕਾਰੀ/ਸਹਾਇਤਾ ਪ੍ਰਾਪਤ/ਮਾਨਤਾ ਪ੍ਰਾਪਤ/ਨਿੱਜੀ ਸਕੂਲਾਂ, ਕਾਲਜਾਂ, ਯੂਨੀਵਰਸਿਟੀਆਂ ਅਤੇ ਪੌਲੀਟੈਕਨਿਕ ਕਾਲਜਾਂ ਵਿੱਚ 7 ​​ਸਤੰਬਰ 2025 ਤੱਕ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ।

LEAVE A REPLY

Please enter your comment!
Please enter your name here