
ਹਿਮਾਚਲ ਪ੍ਰਦੇਸ਼ (ਦ ਸਟੈਲਰ ਨਿਊਜ਼)। ਕੁੱਲੂ ਦੇ ਅਖਾੜਾ ਬਾਜ਼ਾਰ ਖੇਤਰ ਵਿੱਚ ਅਚਾਨਕ ਲੈਂਡ ਸਲਾਈਡ ਕਾਰਨ ਤਿੰਨ ਘਰ ਤਬਾਹ ਹੋ ਗਏ ਅਤੇ ਲਗਾਤਾਰ ਮੀਂਹ ਕਾਰਨ ਜ਼ਮੀਨ ਖਿਸਕਣ ਦਾ ਖ਼ਤਰਾ ਹੋਰ ਵੱਧ ਗਿਆ।ਹਾਦਸੇ ਤੋਂ ਬਾਅਦ ਇਲਾਕੇ ਵਿੱਚ ਹਫੜਾ-ਦਫੜੀ ਮਚ ਗਈ।ਮੌਕੇ ਤੇ ਪਹੁੰਚਕੇ ਪ੍ਰਸ਼ਾਸਨ ਅਤੇ ਐਨਡੀਆਰਐਫ ਦੀ ਟੀਮ ਨੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ।

ਜਾਣਕਾਰੀ ਮੁਤਾਬਕ ਚਾਰ ਲੋਕਾਂ ਨੂੰ ਮਲਬੇ ਹੇਠਾਂ ਤੋਂ ਕੱਢਿਆ ਗਿਆ ਹੈ ਜਦਕਿ ਕੁਝ ਹੋਰ ਲੋਕਾਂ ਦੀ ਮਲਬੇ ਹੇਠਾਂ ਦੱਬੇ ਹੋਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ।ਬਚਾਅ ਕਰਮਚਾਰੀਆਂ ਨੇ ਮਲਬੇ ਵਿੱਚੋਂ ਇੱਕ ਲਾਸ਼ ਬਰਾਮਦ ਕੀਤੀ ਹੈ।












