
ਚੰਡੀਗੜ੍ਹ (ਦ ਸਟੈਲਰ ਨਿਊਜ਼)। ਚੰਡੀਗੜ੍ਹ ਵਿੱਚ ਭਿਆਨਕ ਹਾਦਸਾ ਵਾਪਰਨ ਦੀ ਖਬਰ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਇੱਕ ਸੀਟੀਯੂ ਦੀ ਬੱਸ ਮਨੀ ਮਾਜਰਾ ਤੋਂ ਸੈਕਟਰ -17 ਅੱਡੇ ਤੇ ਆ ਰਹੀ ਸੀ ਕਿ ਅਚਾਨਕ ਬੱਸ ਵਿੱਚ ਤਕਨੀਕੀ ਖ਼ਰਾਬੀ ਆ ਗਈ। ਜਿਸ ਕਾਰਨ ਡਰਾਈਵਰ ਤੋਂ ਬ੍ਰੇਕ ਨਹੀਂ ਲੱਗੀ ਅਤੇ ਬੱਸ ਪਲਟ ਗਈ।

ਇਸ ਹਾਦਸੇ ਵਿੱਚ ਕਰੀਬ 4 ਲੋਕ ਜ਼ਖਮੀ ਹੋ ਗਏ।ਜਿਨ੍ਹਾਂ ਨੂੰ ਇਲਾਜ ਲਈ ਸੈਕਟਰ-16 ਦੇ ਨਿੱਜੀ ਹਸਪਤਾਲ ਵਿੱਚ ਲਿਜਾਇਆ ਗਿਆ। ਮੌਕੇ ਤੇ ਪੁਲਿਸ ਅਤੇ ਪ੍ਰਸ਼ਾਸਨ ਦੀਆਂ ਟੀਮਾਂ ਪਹੁੰਚਕੇ ਮਾਮਲੇ ਦੀ ਜਾਂਚ ਕਰ ਰਹੀਆਂ ਹਨ।











