Monday, October 12, 2026
Home Crime ਢਾਬੇ ਤੇ ਰੋਟੀ ਖਾਂਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਢਾਬੇ ਤੇ ਰੋਟੀ ਖਾਂਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਮੋਗਾ (ਦ ਸਟੈਲਰ ਨਿਊਜ਼)। ਮੋਗਾ ਵਿਚ ਢਾਬੇ ‘ਤੇ ਰੋਟੀ ਖਾਣ ਗਏ ਨੌਜਵਾਨ ‘ਤੇ ਕੁਝ ਅਣਪਛਾਤੇ ਲੋਕਾਂ ਵਲੋਂ ਗੋਲੀਬਾਰੀ ਕਰਨ ਦੀ ਖਬਰ ਸਾਹਮਣੇ ਆਈ ਹੈ। ਗੋਲੀ ਲੱਗਣ ਨਾਲ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਰਮੇਸ਼ ਕੁਮਾਰ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਢਾਬੇ ਤੋਂ ਰੋਟੀ ਖਾਣ ਵੇਲੇ ਨੌਜਵਾਨ ਦੀ ਅਣਪਛਾਤੇ ਨੌਜਵਾਨਾਂ ਨਾਲ ਬਹਿਸ ਹੋ ਗਈ। ਉਸ ਤੋਂ ਬਾਅਦ ਅਣਪਛਾਤੇ ਵਿਅਕਤੀਆਂ ਵੱਲੋਂ ਉਸ ਉਪਰ ਗੋਲੀ ਚਲਾ ਦਿੱਤੀ ਤੇ ਨੌਜਵਾਨ ਦੀ ਮੌਤ ਹੋ ਗਈ।

Advertisements

ਜਾਣਕਾਰੀ ਦਿੰਦਿਆਂ ਮ੍ਰਿਤਕ ਰਮੇਸ਼ ਕੁਮਾਰ ਦੇ ਪਿਤਾ ਨੇ ਦੱਸਿਆ ਕਿ ਉਹਨਾਂ ਦਾ  ਪੁੱਤਰ ਆਪਣੇ ਦੋਸਤਾਂ ਦੇ ਨਾਲ ਢਾਬੇ ‘ਤੇ ਰੋਟੀ ਖਾਣ ਗਿਆ ਸੀ ਤਾਂ ਉਥੇ ਉਸ ਦੀ ਕਿਸੇ ਨਾਲ ਬਹਿਸ ਹੋ ਗਈ ਅਤੇ ਉਸ ਨੂੰ ਉਹਨਾਂ ਵਿਅਕਤੀਆਂ ਵੱਲੋਂ ਗੋਲੀ ਮਾਰ ਦਿੱਤੀ ਗਈ। ਜ਼ਖ਼ਮੀ ਹਾਲਤ ਵਿਚ ਬੇਟੇ ਨੂੰ ਸਿਵਲ ਹਸਪਤਾਲ ਲਿਆਂਦਾ ਗਿਆ ਪਰ ਡਾਕਟਰਾਂ ਨੇ ਉਸ ਦੇ ਬੇਟੇ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਅਣਪਛਾਤੇ ਹਮਲਾਵਰ ਮੌਕੇ ਤੋਂ ਫ਼ਰਾਰ ਹੋ ਗਏ। ਸੂਚਨਾ ਮਿਲਦੇ ਹੀ ਪੁਲਿਸ ਮੌਕੇ ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਜਾਰੀ ਹੈ।

LEAVE A REPLY

Please enter your comment!
Please enter your name here