
ਫਿਰੋਜ਼ਪੁਰ (ਦ ਸਟੈਲਰ ਨਿਊਜ਼)। ਫਿਰੋਜਪੁਰ ਦੇ ਥਾਣਾ ਘੱਲ ਖੁਰਦ ਵਿਖੇ ਪੁਲਿਸ ਵਲੋਂ 5 ਆਰੋਪੀ ਦੇ iਖ਼ਲਾਫ਼ ਮਾਰਕੁੱਟ ਦਾ ਮਾਮਲਾ ਦਰਜ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਥਾਣਾ ਘੱਲ ਖੁਰਦ ਦੇ ਏ. ਐਸ. ਆਈ ਨੇ ਦੱਸਿਆ ਗੁਰਦੇਵ ਸਿੰਘ ਨੇ ਆਪਣੀ ਲਿਖ਼ਤੀ ਸ਼ਿਕਾਇਤ ਵਿੱਚ ਦੱਸਿਆ ਕਿ ਬੀਤੀ ਰਾਤ ਕੁਝ ਨੌਜਵਾਨ ਨੇ ਉਸਦੇ ਘਰ ਵਿੱਚ ਦਾਖਲ ਹੋ ਕੇ ਉਨ੍ਹਾਂ ਨਾਲ ਕੁੱਟਮਾਰ ਕੀਤੀ ਅਤੇ ਉਨ੍ਹਾਂ ਨੂੰ ਹਥਿਆਰਾਂ ਨਾਲ ਜ਼ਖਮੀ ਕਰ ਦਿੱਤਾ।

ਸ਼ਿਕਾਇਤਕਰਤਾ ਨੇ ਹਮਲਾਵਰਾਂ ਦੇ ਨਾਮ ਰਸਾਲ ਸਿੰਘ, ਗੁਰਪ੍ਰੀਤ ਸਿੰਘ, ਹਰਪ੍ਰੀਤ ਸਿੰਘ, ਗੁਰਮੰਗਤ ਸਿੰਘ ਅਤੇ ਜਸਪਾਲ ਸਿੰਘ ਦੱਸੇ ਹਨ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।












