
ਮੋਹਾਲੀ (ਦ ਸਟੈਲਰ ਨਿਊਜ਼)। ਮੋਹਾਲੀ ਦੇ ਐਚਡੀਐਫਸੀ ਬੈਂਕ ‘ਚ ਵਿਅਕਤੀ ਨੇ ਖੁਦ ਨੂੰ ਗੋਲੀ ਮਾਰ ਕੇ ਆਪਣੀ ਜੀਵਨਲੀਲ੍ਹਾ ਸਮਾਪਤ ਕਰ ਲਈ ਹੈ। ਇਸ ਮਾਮਲੇ ‘ਚ ਪੁਲਿਸ ਨੇ ਆਪਣੀ ਕਾਰਵਾਈ ਕੀਤੀ ਹੈ। ਪੁਲਿਸ ਨੇ ਮਾਮਲੇ ‘ਚ ਏਆਈਜੀ ਗੁਰਜੋਤ ਕਲੇਰ ਸਮੇਤ 4 ਹੋਰ ਲੋਕਾਂ ਖਿਲਾਫ਼ ਕੇਸ ਦਰਜ ਕੀਤਾ ਹੈ।
ਜਾਣਕਾਰੀ ਅਨੁਸਾਰ ਪੁਲਿਸ ਨੂੰ ਮਾਮਲੇ ਦੀ ਜਾਂਚ ਦੌਰਾਨ ਰਾਜਦੀਪ ਸਿੰਘ ਦੀ ਖੁਦ ਨੂੰ ਗੋਲੀ ਮਾਰੇ ਜਾਣ ਤੋਂ ਪਹਿਲਾਂ ਦੀ ਵੀਡੀਓ ਹੱਥ ਲੱਗੀ ਸੀ, ਜਿਸ ਵਿੱਚ ਉਸ ਨੇ ਏਆਈਜੀ ਗੁਰਜੋਤ ਕਲੇਰ ਖਿਲਾਫ਼ ਗੰਭੀਰ ਇਲਜ਼ਾਮ ਲਾਏ ਸਨ। ਇਸ ਦੇ ਨਾਲ ਹੀ ਪੁਲਿਸ ਨੂੰ ਰਾਜਦੀਪ ਦਾ ਨੋਟ ਵੀ ਮਿਲਿਆ ਹੈ।













