
ਉੱਤਰ ਪ੍ਰਦੇਸ਼ ( ਦ ਸਟੈਲਰ ਨਿਊਜ਼)। ਉੱਤਰ ਪ੍ਰਦੇਸ਼ ਦੇ ਬਾਗਪਤ ਜ਼ਿਲ੍ਹੇ ਦੇ ਟਿੱਕਰੀ ਕਸਬੇ ਤੋਂ ਇੱਕ ਮੰਦਭਾਗੀ ਘਟਨਾ ਵਾਪਰੀ ਹੈ। ਜਿੱਥੇ ਇੱਕ ਔਰਤ ਨੇ ਆਪਣੀਆਂ ਤਿੰਨ ਮਾਸੂਮ ਧੀਆਂ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ ਅਤੇ ਫਿਰ ਖੁਦ ਫ਼ਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਇਸ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਟੀਮ ਮੌਕੇ ‘ਤੇ ਪਹੁੰਚ ਗਈ ਅਤੇ ਚਾਰਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਜਾਣਕਾਰੀ ਅਨੁਸਾਰ ਬੜੌਤ ਪੁਲਿਸ ਸਰਕਲ ਅਫਸਰ ਵਿਜੇ ਕੁਮਾਰ ਨੇ ਦੱਸਿਆ ਕਿ ਮ੍ਰਿਤਕਾਂ ਦੀ ਪਛਾਣ ਤੇਜ ਕੁਮਾਰੀ ਉਰਫ਼ ਮਾਇਆ (29) ਅਤੇ ਉਸ ਦੀਆਂ ਧੀਆਂ 7 ਸਾਲਾਂ ਦੀ ਗੁੰਜਨ , ਕੇਟੋ (ਢਾਈ ਸਾਲ) ਅਤੇ 4 ਮਹੀਨੇ ਦੀ ਮੀਰਾ ਵਜੋਂ ਹੋਈ ਹੈ। ਉਨ੍ਹਾਂ ਕਿਹਾ ਕਿ ਇਸ ਘਟਨਾ ਦਾ ਕਾਰਨ ਘਰੇਲੂ ਕਲੇਸ਼ ਦੱਸਿਆ ਜਾ ਰਿਹਾ ਹੈ।












