Wednesday, October 28, 2026
Home Latest ਟਰੱਕ ਅਤੇ ਮੋਟਰਸਾਈਕਲ ਵਿਚਕਾਰ ਟੱਕਰ ਦੌਰਾਨ ਮਹਿਲਾ ਦੀ ਮੌਤ, ਇੱਕ ਜ਼ਖਮੀ

ਟਰੱਕ ਅਤੇ ਮੋਟਰਸਾਈਕਲ ਵਿਚਕਾਰ ਟੱਕਰ ਦੌਰਾਨ ਮਹਿਲਾ ਦੀ ਮੌਤ, ਇੱਕ ਜ਼ਖਮੀ

ਅੰਮ੍ਰਿਤਸਰ (ਦ ਸਟੈਲਰ ਨਿਊਜ਼)। ਅੰਮ੍ਰਿਤਸਰ-ਤਰਨਤਾਰਨ ਰੋਡ ਤੇ ਚਾਟੀਵਿੰਡ ਫਲਾਈੳਵਰ ਤੇ ਇੱਕ ਟਰੱਕ ਅਤੇ ਮੋਟਰਸਾਈਕਲ ਦੀ ਭਿਆਨਕ ਟੱਕਰ ਹੋਈ ਹੈ।ਇਸ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਇੱਕ ਮਹਿਲਾ ਦੀ ਮੌਤ ਹੋ ਗਈ ਹੈ ਅਤੇ ਮੋਟਰਸਾਈਕਲ ਚਾਲਕ ਗੁਰਮੀਤ ਸਿੰਘ ਜ਼ਖਮੀ ਹੋ ਗਿਆ ਹੈ।ਪਰ ਇਸ ਮੌਕੇ ਤੇ ਟਰੱਕ ਚਾਲਕ ਫਰਾਰ ਹੋ ਗਿਆ। ਜ਼ਖਮੀ ਨੂੰ ਨਜ਼ਦੀਕੀ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ।

Advertisements

ਜਾਣਕਾਰੀ ਮੁਤਾਬਕ ਮ੍ਰਿਤਕ ਦੇ ਪਰਿਵਾਰ ਨੇ ਟਰੱਕ ਚਾਲਕ ਖਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।ਪੁਲਿਸ ਨੇ ਮੌਕੇ ਤੇ ਪਹੁੰਚ ਕੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।ਪੁਲਿਸ ਨੇ ਦੱਸਿਆ ਕਿ ਮ੍ਰਿਤਕ ਨੂੰ ਅੰਮ੍ਰਿਤਸਰ ਸਿਵਲ ਹਸਪਤਾਲ ਵਿੱਚ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਅਤੇ ਇਸ ਮਾਮਲੇ ਦੇ ਆਰੋਪੀ ਟਰੱਕ ਚਾਲਕ ਦੀ ਜਲਦ ਗ੍ਰਿਫਤਾਰੀ ਕੀਤੀ ਜਾਵੇਗੀ।

LEAVE A REPLY

Please enter your comment!
Please enter your name here