
ਰਾਜਸਥਾਨ( ਦ ਸਟੈਲਰ ਨਿਊਜ਼)। ਰਾਜਸਥਾਨ ਦੇ ਵਿੱਚ ਜੈਪੁਰ ਵਾਟਿਕਾ ਰਿੰਗ ਰੋਡ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਇਸ ਹਾਦਸੇ ਵਿੱਚ ਦੋ ਬੱਚਿਆਂ ਸਮੇਤ ਸੱਤ ਲੋਕਾਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਇਹ ਸਾਰੇ ਮੈਂਬਰ ਇੱਕੋ ਪਰਿਵਾਰ ਦੇ ਦੱਸੇ ਜਾ ਰਹੇ। ਦੱਸਿਆ ਜਾ ਰਿਹਾ ਹੈ ਕਿ ਕਾਰ ਵਿੱਚ ਸਵਾਰ ਸਾਰੇ ਲੋਕ ਹਰਿਦੁਆਰ ਤੋਂ ਵਾਪਸ ਆ ਰਹੇ ਸਨ। ਕਿ ਅਚਾਨਕ ਕਾਰ ਬੇਕਾਬੂ ਹੋ ਗਈ ਅਤੇ ਨਾਲੇ ਵਿੱਚ ਪਲਟ ਗਈ।

ਸਥਾਨਕ ਲੋਕਾਂ ਨੇ ਇਸ ਹਾਦਸੇ ਦੀ ਸੂਚਨਾ ਪੁਲਿਸ ਨੂੰ ਦਿੱਤੀ।ਜਿਸ ਤੋਂ ਬਾਅਦ ਪੁਲਿਸ ਨੇ ਸਾਰਿਆਂ ਮ੍ਰਿਤਕਾਂ ਨੂੰ ਮਹਾਤਮਾ ਗਾਂਧੀ ਹਸਪਤਾਲ ਪੋਸਟਮਾਰਟਮ ਲਈ ਭੇਜਿਆ ਗਿਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।












