Sunday, October 11, 2026
Home International ਸਿੱਖ ਲੜਕੀ ਤੇ ਨਸਲੀ ਹਮਲਾ ਬਹੁਤ ਹੀ ਸ਼ਰਮਨਾਕ: ਐਡਵੋਕੇਟ ਹਰਜਿੰਦਰ ਧਾਮੀ

ਸਿੱਖ ਲੜਕੀ ਤੇ ਨਸਲੀ ਹਮਲਾ ਬਹੁਤ ਹੀ ਸ਼ਰਮਨਾਕ: ਐਡਵੋਕੇਟ ਹਰਜਿੰਦਰ ਧਾਮੀ

ਅੰਮ੍ਰਿਤਸਰ (ਦ ਸਟੈਲਰ ਨਿਊਜ਼)। ਇੰਗਲੈਂਡ ਅੰਦਰ ਬਰਮਿੰਘਮ ਦੇ ਓਲਡਰਬੀ ਇਲਾਕੇ ’ਚ ਸਿੱਖ ਲੜਕੀ ’ਤੇ ਕੀਤੇ ਨਸਲੀ ਹਮਲੇ ਅਤੇ ਜ਼ਬਰ ਜਨਾਹ ਦੀ ਨਿੰਦਾ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਨੂੰ ਮਨੁੱਖਤਾ ਲਈ ਸ਼ਰਮਨਾਕ ਕਰਾਰ ਦਿੱਤਾ ਹੈ। ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਬਿਆਨ ਵਿਚ ਐਡਵੋਕੇਟ ਧਾਮੀ ਨੇ ਕਿਹਾ ਕਿ ਅਜਿਹੀਆਂ ਘਟਨਾਵਾਂ ਨਾ ਸਿਰਫ਼ ਪੀੜਤਾਂ ਨੂੰ ਪ੍ਰਭਾਵਿਤ ਕਰਦੀਆਂ ਹਨ, ਬਲਕਿ ਪੂਰੇ ਭਾਈਚਾਰੇ ਵਿੱਚ ਵੀ ਡਰ ਦਾ ਮਾਹੌਲ ਸਿਰਜਦੀਆਂ ਹਨ।

Advertisements


ਉਨ੍ਹਾਂ ਕਿਹਾ ਕਿ ਵਿਦੇਸ਼ਾਂ ਅੰਦਰ ਲਗਾਤਾਰ ਹੋ ਰਹੇ ਨਸਲੀ ਹਮਲਿਆਂ ਨੂੰ ਰੋਕਣ ਲਈ ਸਰਕਾਰਾਂ ਨੂੰ ਸੰਜੀਦਗੀ ਨਾਲ ਕੰਮ ਕਰਨਾ ਚਾਹੀਦਾ ਹੈ ਅਤੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਹੋਣੀਆਂ ਚਾਹੀਦੀਆਂ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਯੂਕੇ ਅਤੇ ਹੋਰ ਦੇਸ਼ਾਂ ਵਿਚ ਘਟਗਿਣਤੀ ਭਾਈਚਾਰਿਆਂ ਵਿਰੁੱਧ ਨਫ਼ਰਤੀ ਅਪਰਾਧਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਉਨ੍ਹਾਂ ਇਸ ਮਾਮਲੇ ਵਿਚ ਸ਼ਾਮਲ ਦੋਸ਼ੀਆਂ ਨੂੰ ਸਖ਼ਤ ਸਜ਼ਾ ਦੇ ਕੇ ਪੀੜਤ ਲੜਕੀ ਨੂੰ ਇਨਸਾਫ਼ ਦੇਣ ਦੀ ਮੰਗ ਕੀਤੀ।

ਐਡਵੋਕੇਟ ਧਾਮੀ ਨੇ ਭਾਰਤ ਸਰਕਾਰ ਦੇ ਵਿਦੇਸ਼ ਵਿਭਾਗ ਨੂੰ ਵੀ ਇਹ ਮਾਮਲਾ ਯੂਕੇ ਦੀ ਸਰਕਾਰ ਕੋਲ ਉਠਾਉਣ ਅਤੇ ਉਥੇ ਵੱਸਦੇ ਸਿੱਖ ਭਾਈਚਾਰੇ ਦੀ ਸੁਰੱਖਿਆ ਯਕੀਨੀ ਬਨਾਉਣ ਲਈ ਕਿਹਾ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸਮੂਹ ਸਿੱਖ ਭਾਈਚਾਰੇ ਨੂੰ ਵੀ ਅਪੀਲ ਕੀਤੀ ਕਿ ਇਕਜੁਟਤਾ ਨਾਲ ਅਜਿਹੇ ਅਪਰਾਧਾਂ ਵਿਰੁੱਧ ਅਵਾਜ਼ ਉਠਾ ਕੇ ਨਫ਼ਰਤ ਫ਼ੈਲਾਉਣ ਵਾਲੀਆਂ ਤਾਕਤਾਂ ਨੂੰ ਨਾਕਾਮ ਕੀਤਾ ਜਾਵੇ।

LEAVE A REPLY

Please enter your comment!
Please enter your name here