Wednesday, October 28, 2026
Home Punjab 4 ਸਾਲ ਦੀ ਬੱਚੀ ਨੂੰ ਅਗਵਾ ਕਰਨ ਦੇ ਮਾਮਲੇ ‘ਚ ਪ੍ਰਵਾਸੀ ਨੂੰ...

4 ਸਾਲ ਦੀ ਬੱਚੀ ਨੂੰ ਅਗਵਾ ਕਰਨ ਦੇ ਮਾਮਲੇ ‘ਚ ਪ੍ਰਵਾਸੀ ਨੂੰ ਕੀਤਾ ਗ੍ਰਿਫ਼ਤਾਰ

ਜਲੰਧਰ (ਦ ਸਟੈਲਰ ਨਿਊਜ਼)।  ਜਲੰਧਰ ‘ਚ ਇੱਕ ਪ੍ਰਵਾਸੀ ਨੇ ਕੁੜੀ ਨਾਲ ਸ਼ਰਮਨਾਕ ਹਰਕਤ ਕੀਤੀ ਹੈ। ਜਾਣਕਾਰੀ ਅਨੁਸਾਰ ਜਲੰਧਰ ਦੇ ਸੋਢਲ ਦੇ ਪ੍ਰੀਤ ਨਗਰ ਵਿੱਚ ਲੋਕਾਂ ਨੇ ਇਕ ਪ੍ਰਵਾਸੀ ਨੂੰ 4 ਸਾਲ ਦੀ ਬੱਚੀ ਨੂੰ ਅਗਵਾ ਕਰਕੇ ਲਿਜਾਂਦੇ ਹੋਏ ਫੜ ਲਿਆ। ਇਸ ਦੌਰਾਨ ਲੋਕਾਂ ਨੇ ਉਸ ਵਿਅਕਤੀ ਦੀ ਜ਼ਬਰਦਸਤ ਛਿੱਤਰ-ਪਰੇਡ ਕੀਤੀ। ਲੋਕਾਂ ਨੇ ਘਟਨਾ ਬਾਰੇ ਪੁਲਿਸ ਨੂੰ ਸੂਚਿਤ ਕੀਤਾ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਪ੍ਰਵਾਸੀ ਨੂੰਗ੍ਰਿਫ਼ਤਾਰ ਕਰ ਲਿਆ ਗਿਆ । ਜਾਂਚ ਅਧਿਕਾਰੀ ਨੇ ਦੱਸਿਆ ਕਿ ਪ੍ਰਵਾਸੀ ਬੱਚੀ ਨੂੰ ਸਕੂਲ ਤੋਂ ਆਉਂਦੇ ਸਮੇਂ ਅਗਵਾ ਕਰਕੇ ਭਜਾ ਕੇ ਲੈ ਜਾ ਰਿਹਾ ਸੀ। ਇਸ ਦੌਰਾਨ ਲੋਕਾਂ ਨੇ ਉਸਨੂੰ ਫੜ ਲਿਆ। 

Advertisements

ਪੁਲਿਸ ਅਧਿਕਾਰੀ ਨੇ ਦੱਸਿਆ ਕਿ ਬੱਚੀ ਨਾਲ ਛੇੜਛਾੜ ਦਾ ਕੋਈ ਮਾਮਲਾ ਸਾਹਮਣੇ ਨਹੀਂ ਆਇਆ ਹੈ। ਪੁਲਿਸ ਨੇ ਆਰੋਪੀ ਦਾ ਨਾਮ ਵਿਜੇ ਦੱਸਿਆ ਹੈ।  ਦੂਜੇ ਪਾਸੇ ਪਰਿਵਾਰ ਵੱਲੋਂ ਆਰੋਪ ਲਗਾਏ ਗਏ ਹਨ ਕਿ ਪ੍ਰਵਾਸੀ ਵੱਲੋਂ ਬੱਚੀ ਨਾਲ ਜਬਰ-ਜ਼ਿਨਾਹ ਕਰਨ ਦੀ ਕੋਸ਼ਿਸ਼ ਵੀ ਕੀਤੀ ਗਈ ਹੈ। ਪਰਿਵਾਰ ਦੇ ਬਿਆਨਾਂ ਦੇ ਆਧਾਰ ‘ਤੇ ਬੱਚੀ ਦਾ ਮੈਡੀਕਲ ਕਰਵਾਉਣ ਮਗਰੋਂ ਅਗਲੀ ਜਾਂਚ ਕੀਤੀ ਜਾਵੇਗੀ ਅਤੇ  ਆਰੋਪੀ ਖ਼ਿਲਾਫ਼ ਮਾਮਲਾ ਦਰਜ ਕਰਕੇ  ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here