Saturday, October 24, 2026
Home Crime ਇੰਗਲੈਂਡ ‘ਚ ਸੜਕ ਹਾਦਸੇ ਦੌਰਾਨ ਨੌਜਵਾਨ ਦੀ ਮੌਤ

ਇੰਗਲੈਂਡ ‘ਚ ਸੜਕ ਹਾਦਸੇ ਦੌਰਾਨ ਨੌਜਵਾਨ ਦੀ ਮੌਤ

ਤਰਨਤਾਰਨ (ਦ ਸਟੈਲਰ ਨਿਊਜ਼)। ਪੰਜਾਬ ਵਿੱਚ ਆਏ ਦਿਨ ਨੌਜਵਾਨ ਵਿਦੇਸ਼ਾਂ ਦਾ ਰੁਖ ਕਰ ਰਹੇ ਹਨ, ਤੇ ਨਾਲ ਹੀ ਹਰ ਰੋਜ਼ ਦਿਲ ਦਹਿਲਾ ਦੇਣ ਵਾਲੀਆਂ ਖਬਰਾਂ ਵੀ ਸਾਹਮਣੇ ਆ ਰਹੀਆਂ ਹਨ। ਇਸੀ ਦਰਮਿਆਨ ਜ਼ਿਲ੍ਹਾ ਤਰਨਤਾਰਨ ਦੇ ਪਿੰਡ ਬਣਵਾਲੀਪੁਰ ਦੇ ਇੱਕ ਕਿਸਾਨ ਦੇ ਇਕਲੌਤੇ ਪੁੱਤਰ ਦੀ ਇੰਗਲੈਂਡ ਵਿੱਚ ਸੜਕ ਹਾਦਸੇ ਦੌਰਾਨ ਮੌਤ ਹੋਣ ਦੀ ਦੁਖਦਾਈ ਖ਼ਬਰ ਮਿਲੀ ਹੈ।

Advertisements


ਦੱਸਿਆ ਜਾਂਦਾ ਹੈ ਕਿ ਲਗਭਗ ਦੋ ਸਾਲ ਪਹਿਲਾਂ ਪਰਿਵਾਰ ਨੇ ਆਪਣੇ ਇਕਲੌਤੇ 22 ਸਾਲਾ ਪੁੱਤਰ ਸੁਖਮਨਪ੍ਰੀਤ ਸਿੰਘ ਨੂੰ ਰੋਜ਼ੀ-ਰੋਟੀ ਕਮਾਉਣ ਲਈ ਇੰਗਲੈਂਡ ਭੇਜਿਆ ਸੀ। ਬੀਤੀ ਸ਼ਾਮ ਜਦੋਂ ਸੁਖਮਨਪ੍ਰੀਤ ਸਿੰਘ ਆਪਣੇ ਸਾਥੀ ਨਾਲ ਡਿਊਟੀ ਉੱਤੇ ਜਾ ਰਿਹਾ ਸੀ, ਤਾਂ ਉਹ ਕਾਰ ਹਾਦਸੇ ਦਾ ਸ਼ਿਕਾਰ ਹੋ ਗਿਆ। ਇਲਾਜ ਦੌਰਾਨ ਹਸਪਤਾਲ ਵਿੱਚ ਉਸ ਦੀ ਮੌਤ ਹੋ ਗਈ।

LEAVE A REPLY

Please enter your comment!
Please enter your name here