Wednesday, October 28, 2026
Home National ਪੀਸੀਆਰ ਵੈਨ ਨੇ ਕੁਚਲਿਆ ਨੌਜਵਾਨ, ਹੋਈ ਮੌਤ

ਪੀਸੀਆਰ ਵੈਨ ਨੇ ਕੁਚਲਿਆ ਨੌਜਵਾਨ, ਹੋਈ ਮੌਤ

ਦਿੱਲੀ (ਦ ਸਟੈਲਰ ਨਿਊਜ਼)। ਦਿੱਲੀ ਦੇ ਥਾਣਾ ਮੰਦਰ ਮਾਰਗ ਇਲਾਕੇ ਵਿੱਚ ਰਾਮਕ੍ਰਿਸ਼ਨ ਆਸ਼ਰਮ ਮੈਟਰੋ ਸਟੇਸ਼ਨ ਦੇ ਨੇੜੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ ਹੈ।  ਜਾਣਕਾਰੀ ਅਨੁਸਾਰ ਦਿੱਲੀ ਪੁਲਿਸ ਦੀ ਪੀਸੀਆਰ ਗੱਡੀ ਦੇ ਡਰਾਈਵਰ ਨੇ ਇੱਕ ਵਿਅਕਤੀ ਨੂੰ ਕੁਚਲ ਦਿੱਤਾ। ਜਿਸ ਦੀ ਇਸ ਹਾਦਸੇ ਵਿੱਚ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਗੰਗਾ ਰਾਮ ਵਜੋਂ ਹੋਈ ਹੈ ਅਤੇ ਮ੍ਰਿਤਕ ਚਾਹ ਦੀ ਦੁਕਾਨ ਚਲਾਉਂਦਾ ਸੀ। ਹਾਦਸੇ ਦੀ ਸੂਚਨਾ ਮਿਲਦੇ ਹੀ ਕ੍ਰਾਈਮ ਬ੍ਰਾਂਚ ਅਤੇ ਦਿੱਲੀ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਕ ਮ੍ਰਿਤਕ ਦੇ ਰਿਸ਼ਤੇਦਾਰ ਸੁਨੀਲ ਪਾਂਡੇ ਨੇ ਆਰੋਪ ਲਗਾਇਆ ਕਿ ਪੁਲਿਸ ਵਾਲੇ ਸ਼ਰਾਬੀ ਸਨ।

Advertisements

 ਸ਼ੁਰੂਆਤੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਪੁਲਿਸ ਦੀ ਪੀਸੀਆਰ ਵੈਨ ਦੇ ਡਰਾਈਵਰ ਨੇ ਗਲਤੀ ਨਾਲ ਐਕਸਲੇਟਰ ਦਬਾ ਦਿੱਤਾ, ਜਿਸ ਕਾਰਨ ਪੀਸੀਆਰ ਵੈਨ ਸੜਕ ਕਿਨਾਰੇ ਇੱਕ ਵਿਅਕਤੀ ਦੇ ਉੱਪਰ ਚੜ੍ਹ ਗਈ ਅਤੇ ਉਸ ਦੀ ਮੌਤ ਹੋ ਗਈ।  ਨਵੀਂ ਦਿੱਲੀ ਜ਼ਿਲ੍ਹੇ ਦੇ ਐਡੀਸ਼ਨਲ ਡੀਸੀਪੀ ਹੁਕਮਾ ਰਾਮ ਨੇ ਇਸ ਘਟਨਾ ਤੇ ਦੁੱਖ ਪ੍ਰਗਟ ਕੀਤਾ ਹੈ ਅਤੇ ਦੱਸਿਆ ਕਿ ਪੁਲਿਸ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ। ਮ੍ਰਿਤਕ ਦੇ ਪਰਿਵਾਰ ਨੂੰ ਹਰ ਸੰਭਵ ਸਹਾਇਤਾ ਅਤੇ ਮੁਆਵਜ਼ਾ ਦਿੱਤਾ ਜਾਵੇਗਾ।

LEAVE A REPLY

Please enter your comment!
Please enter your name here