Tuesday, October 20, 2026
Home Latest ਅੰਤਿਮ ਪੰਘਾਲ ਨੇ ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ‘ਚ ਜਿੱਤਿਆ ਕਾਂਸੀ ਦਾ ਤਗਮਾ

ਅੰਤਿਮ ਪੰਘਾਲ ਨੇ ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ‘ਚ ਜਿੱਤਿਆ ਕਾਂਸੀ ਦਾ ਤਗਮਾ

ਦਿੱਲੀ (ਦ ਸਟੈਲਰ ਨਿਊਜ਼)। ਭਾਰਤੀ ਮਹਿਲਾ ਪਹਿਲਵਾਨ ਅੰਤਿਮ ਪੰਘਾਲ ਨੇ ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਵਿੱਚ ਔਰਤਾਂ ਦੇ 53 ਕਿਲੋਗ੍ਰਾਮ ਵਰਗ ਵਿੱਚ ਕਾਂਸੀ ਦਾ ਤਗਮਾ ਜਿੱਤਿਆ। ਉਸ ਨੇ ਸਵੀਡਨ ਦੀ ਅੰਡਰ-23 ਵਿਸ਼ਵ ਚੈਂਪੀਅਨ ਐਮਾ ਜੋਨਾ ਡੇਨਿਸ ਮਾਲਮਗ੍ਰੇਨ ਨੂੰ 9-1 ਨਾਲ ਹਰਾ ਕੇ ਟੂਰਨਾਮੈਂਟ ਵਿੱਚ ਭਾਰਤ ਦਾ ਪਹਿਲਾ ਅਤੇ ਇਕਲੌਤਾ ਤਗਮਾ ਜਿੱਤ ਕੇ ਭਾਰਤ ਦਾ ਮਾਨ ਵਧਾਇਆ ਹੈ ।

Advertisements

ਦੱਸਿਆ ਜਾ ਰਿਹਾ ਹੈ ਕਿ ਅੰਤਿਮ ਦਾ ਦੂਜਾ ਵਿਸ਼ਵ ਚੈਂਪੀਅਨਸ਼ਿਪ ਤਗਮਾ ਹੈ, ਪਹਿਲਾਂ ਉਸ ਨੇ 2023 ਵਿੱਚ ਕਾਂਸੀ ਦਾ ਤਗਮਾ ਜਿੱਤਿਆ ਸੀ। ਪਰ ਉਹ 2024 ਪੈਰਿਸ ਓਲੰਪਿਕ ਵਿੱਚ ਪਹਿਲੇ ਦੌਰ ਵਿੱਚ ਹੀ ਬਾਹਰ ਹੋ ਗਈ ਸੀ। ਇਸ ਤਗਮੇ ਨੂੰ ਜਿੱਤ ਕੇ ਉਸ ਨੇ ਖੇਡ ਜਗਤ ਵਿੱਚ ਸ਼ਾਨਦਾਰ ਵਾਪਸੀ ਕੀਤੀ ਹੈ।

ਜਾਣਕਾਰੀ ਅਨੁਸਾਰ ਅੰਤਿਮ ਪੰਘਾਲ ਵਿਨੇਸ਼ ਫੋਗਾਟ ਤੋਂ ਬਾਅਦ ਵਿਸ਼ਵ ਚੈਂਪੀਅਨਸ਼ਿਪ ਵਿੱਚ ਇੱਕ ਤੋਂ ਵੱਧ ਤਗਮੇ ਜਿੱਤਣ ਵਾਲੀ ਦੂਜੀ ਭਾਰਤੀ ਮਹਿਲਾ ਪਹਿਲਵਾਨ ਬਣ ਗਈ ਹੈ।

LEAVE A REPLY

Please enter your comment!
Please enter your name here